13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਹਾਈ ਸਕੂਲ ਚਾਚੋਕੀ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-05-2026
ਫਗਵਾੜਾ, 12 ਮਈ (ਹਰਜੋਤ ਸਿੰਘ ਚਾਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ 'ਚ ਸਰਕਾਰੀ ਹਾਈ ਸਕੂਲ ਚਾਚੋਕੀ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਮੁਖੀ ਇੰਦਰਜੀਤ ਸਿੰਘ ਪਨੇਸਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਤਮੰਨਾ ਪੁੱਤਰੀ ਸੰਜੀਵ ਕੁਮਾਰ ਨੇ 650 ਅੰਕਾਂ 'ਚੋਂ 611 ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਦੂਸਰੇ ਸਥਾਨ 'ਤੇ ਰਹਿਣ ਵਾਲੀ ਵਿਦਿਆਰਥਣ ਨੀਤੂ ਪੁੱਤਰੀ ਆਮੋਦ ਸ਼ਾਹ ਨੇ 554 ਅੰਕ ਹਾਸਲ ਕੀਤੇ | ਬਬੀਤਾ ਪੁੱਤਰੀ ਰਜਿੰਦਰ ਕੁਮਾਰ ਨੇ 650 ਅੰਕਾਂ 'ਚੋਂ 547 ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਸਟਾਫ਼ ਤੇ ਐੱਸ.ਐੱਮ.ਸੀ ਮੈਂਬਰਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਸਕੂਲ ਮੁਖੀ ਨੇ ਦੱਸਿਆ ਕਿ ਅਧਿਆਪਕਾ ਤੇ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਸਦਕਾ ਇਹ ਸਫਲਤਾ ਮਿਲੀ | ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ 'ਚ ਹੋਰ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਨੇਰੀ ਕਾਰਨ ਪ੍ਰਵਾਸੀ ਪਰਿਵਾਰ ਦਾ ਨੁਕਸਾਨ, ਇਕ ਔਰਤ ਜ਼ਖ਼ਮੀ ਅਗਲੀ ਖ਼ਬਰ ਨਿਊ ਸਨਫਲਾਵਰ ਹਾਈ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24