ਫਗਵਾੜਾ, 12 ਮਈ (ਚਾਨਾ)-ਰਿਜਨਲ ਟਰਾਂਸਪੋਰਟ ਅਫ਼ਸਰ ਹਰਕਰਮ ਸਿੰਘ ਰੰਧਾਵਾ ਨੇ ਲੋਕਾਂ ਤੇ ਸਬੰਧਿਤ ਵਾਹਨ ਮਾਲਕਾ ਨੂੰ ਸੂਚਿਤ ਕਰਦਿਆਂ ਕਿਹਾ ਕਿ ਜਿਨ੍ਹਾਂ ਵਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਾਰਨ ਜਾਰੀ ਕੀਤੇ ਗਏ ਚਲਾਨਾਂ ਦੀ ਰਕਮ ਲੰਬੇ ਸਮੇਂ ਤੋ ਅਦਾ ਨਹੀਂ ਕੀਤੀ ਗਈ ਹੈ, ਜੋ ਸਰਕਾਰੀ ਰਿਕਾਰਡ ਅਨੁਸਾਰ ਪੈਂਡਿੰਗ ਪਈ ਹੈ | ਅੱਜ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੇ ਵਾਹਨਾਂ ਨਾਲ ਸਬੰਧਿਤ ਪੈਂਡਿੰਗ ਚਲਾਨਾਂ ਨੂੰ ਤੁਰੰਤ ਅਦਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਨਿਰਧਾਰਿਤ ਸਮੇਂ ਅੰਦਰ ਭੁਗਤਾਨ ਨਾ ਕਰਨ ਦੀ ਸੂਰਤ 'ਚ ਮੋਟਰ ਵਹੀਕਲ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ, ਜਿਸ ਲਈ ਵਾਹਨ ਮਾਲਕ ਖ਼ੁਦ ਜ਼ਿੰਮੇਵਾਰੀ ਹੋਣਗੇ | ਉਨ੍ਹਾਂ ਦੱਸਿਆ ਕਿ ਚਲਾਨਾਂ ਸਬੰਧੀ ਹੋਰ ਜਾਣਕਾਰੀ ਜਾਂ ਭੁਗਤਾਨ ਲਈ ਦਫ਼ਤਰ ਰਿਜਨਲ ਟਰਾਂਸਪੋਰਟ ਅਫ਼ਸਰ ਕਪੂਰਥਲਾ ਨਾਲ ਕੰਮ ਵਾਲੇ ਦਿਨਾਂ 'ਚ ਸੰਪਰਕ ਕੀਤਾ ਜਾ ਸਕਦਾ ਹੈ |