ਕਪੂਰਥਲਾ, 12 ਮਈ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਰਜਿੰਦਰ ਕੌਰ ਨੇ ਦੱਸਿਆ ਕਿ ਇਸ ਵਾਰ ਸਕੂਲ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ 8 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ 11 ਵਿਦਿਆਰਥੀਆਂ ਨੇ 75 ਪ੍ਰਤੀਸ਼ਤ ਤੋਂ ਵੱਧ ਤੇ 8 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਤੇ ਸਾਰੇ ਵਿਦਿਆਰਥੀ ਫ਼ਸਟ ਡਵੀਜ਼ਨ ਵਿਚ ਪਾਸ ਹੋਏ | ਪਿ੍ੰਸੀਪਲ ਨੇ ਦੱਸਿਆ ਕਿ 10ਵੀਂ ਜਮਾਤ ਦੀ ਵਿਦਿਆਰਥਣ ਜਸਲੀਨ ਕੌਰ ਨੇ 89 ਪ੍ਰਤੀਸ਼ਤ, ਅਭੀਜੋਤ ਸਿੰਘ ਨੇ 85 ਪ੍ਰਤੀਸ਼ਤ, ਨਿਸ਼ਾਵਰਪ੍ਰੀਤ ਕੌਰ ਨੇ 84.7 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਰਜਿੰਦਰ ਕੌਰ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਦੇ ਮਿਹਨਤੀ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਤੇ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਿਚ ਸਫ਼ਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |