13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਸਮੇਸ਼ ਅਕੈਡਮੀ ਸਕੂਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਸੁਲਤਾਨਪੁਰ ਲੋਧੀ, 12 ਮਈ (ਨਰੇਸ਼ ਹੈਪੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਸਾਲਾਨਾ ਨਤੀਜਿਆਂ ਮੁਤਾਬਿਕ ਦਸਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਦਾ ਨਤੀਜਾ ਸੌ ਫ਼ੀਸਦੀ ਰਿਹਾ, ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਮਨਦੀਪ ਸਿੰਘ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਪਹਿਲੀਆਂ ਪੰਜ ਪੁਜ਼ੀਸ਼ਨਾਂ ਕੁੜੀਆਂ ਦੀਆਂ ਰਹੀਆਂ | ਕੇ.ਜੀ. ਦੀਆਂ ਕਲਾਸਾਂ ਤੋਂ ਲੈ ਕੇ ਨੌਵੀਂ ਕਲਾਸ ਤੱਕ ਲਗਾਤਾਰ ਪਹਿਲੀ ਪੁਜ਼ੀਸ਼ਨ 'ਤੇ ਰਹਿਣ ਵਾਲੀ ਨਵਨੀਤ ਕੌਰ 93.7 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲੇ ਸਥਾਨ 'ਤੇ ਰਹੀ | ਅੰਗਰੇਜ਼ੀ ਵਿਸ਼ੇ ਵਿਚੋਂ 100 ਪ੍ਰਤੀਸ਼ਤ ਅਤੇ ਪੰਜਾਬੀ ਵਿਸ਼ੇ ਵਿਚੋਂ 95.5 ਪ੍ਰਤੀਸ਼ਤ ਅੰਕ ਹਾਸਲ ਕਰਨ ਵਾਲੀ ਹਰਲੀਨ ਕੌਰ 91.1 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜੇ ਸਥਾਨ 'ਤੇ ਰਹੀ | ਨੀਤੂ ਕੁਮਾਰੀ ਮਹਿਤਾ ਤੀਜੇ, ਜਸਲੀਨ ਕੌਰ ਚੌਥੇ, ਸਵਨੀਤ ਕੌਰ ਅਤੇ ਹਰਪ੍ਰੀਤ ਕੌਰ ਪੰਜਵੇਂ ਸਥਾਨ 'ਤੇ ਰਹੀਆਂ | ਉਨ੍ਹਾਂ ਬੱਚਿਆਂ ਨੂੰ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਮਿਹਨਤੀ ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਦੀ ਬਦੌਲਤ ਹੀ ਅਜਿਹਾ ਸੰਭਵ ਹੋਇਆ ਹੈ | ਅਕੈਡਮੀ ਦੇ ਚੇਅਰਮੈਨ ਸਵਰਨ ਸਿੰਘ ਖ਼ਾਲਸਾ ਨੇ ਸੂਝਵਾਨ ਅਧਿਆਪਕਾਂ ਤੇ ਮਿਹਨਤੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ | ਇਸ ਮੌਕੇ ਆਯੋਜਿਤ ਕੀਤੇ ਗਏ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਪਹਿਲੇ ਪੰਜ ਸਥਾਨਾਂ ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕੀਤਾ ਗਿਆ | ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਇਸ ਖ਼ੁਸ਼ੀ ਦੇ ਮੌਕੇ 'ਤੇ ਸਭ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਰਾਜਵਿੰਦਰ ਕੌਰ (ਡਾਇਰੈਕਟਰ ਐਜੂਕੇਸ਼ਨ ਸੀ.ਆਈ.ਐੱਸ.), ਐਡਵੋਕੇਟ ਮਨਵੀਰ ਸਿੰਘ, ਮੈਨੇਜਰ ਕਮਲਪ੍ਰੀਤ ਕੌਰ ਰੂਪ, ਰਜਵੰਤ ਕੌਰ (ਡਾਇਰੈਕਟਰ ਐਜੂਕੇਸ਼ਨ ਦਸਮੇਸ਼ ਅਕੈਡਮੀ), ਅਮਰਜੀਤ ਕੌਰ, ਤਲਵਿੰਦਰ ਕੌਰ, ਸੰਦੀਪ ਕੌਰ, ਰਵਿੰਦਰ ਕੌਰ, ਕਮਲਜੀਤ ਕੌਰ, ਦਵਿੰਦਰ ਕੌਰ ਅਤੇ ਸਮੂਹ ਅਧਿਆਪਕ ਸਹਿਬਾਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ 10ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24