13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਗੁਰੂ ਹਰਿਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br/>

Ad Position 21
No active advertisement
ਅਜੀਤ ਡੈਸਕ 13-05-2026
ਫਗਵਾੜਾ, 12 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆਂ ਸ੍ਰੀ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਹਰਗੋਬਿੰਦਗੜ੍ਹਭੋਗਪੁਰ ਦਾ 10ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਪਿ੍ੰਸੀਪਲ ਡਾ: ਗੁਰਦੇਵ ਕੌਰ ਨੇ ਦੱਸਿਆ ਕਿ 10ਵੀਂ ਸ਼ੇ੍ਰਣੀ ਦੀ ਵਿਦਿਆਰਥਣ ਜੈਸਮੀਨ ਕੌਰ ਬਬੇਲੀ ਨੇ 650 ਵਿਚੋਂ 550 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਮਿਲਨਪ੍ਰੀਤ ਕੌਰ ਨੇ 501 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜੈਸਮੀਨ ਕੌਰ ਦੁੱਗਾ ਨੇ 495 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੀ ਚੇਅਰਪਰਸਨ ਬੀਬੀ ਜਸਵਿੰਦਰ ਕੌਰ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਸਕੂਲ ਪਿ੍ੰਸੀਪਲ ਡਾ: ਗੁਰਦੇਵ ਕੌਰ ਬਾਜਵਾ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਪਿ੍ੰਸੀਪਲ ਡਾ: ਗੁਰਦੇਵ ਕੌਰ ਬਾਜਵਾ, ਜਸਵਿੰਦਰ ਕੌਰ ਚੇਅਰਪਰਸਨ, ਫ਼ਤਿਹ ਸਿੰਘ ਪ੍ਰਧਾਨ, ਹੁਕਮ ਸਿੰਘ ਟਰਾਂਸਪੋਰਟਰ, ਜੋਗਾ ਸਿੰਘ ਢੱਡੇ, ਅੰਮਿ੍ਤਪਾਲ ਸਿੰਘ, ਸੁਖਵਿੰਦਰ ਕੌਰ ਜੋਤੀ, ਸੁਮਨ ਬਾਲਾ, ਲਵਜੋਤ ਕੌਰ, ਮਨਜੀਤ ਕੌਰ, ਚੇਤਨਾ ਰਾਣੀ, ਸਿਮਰਨਜੀਤ ਕੌਰ, ਕਿਰਨ ਕੌਰ ਤੋ ਇਲਾਵਾ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਐੱਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ 10ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/>
Ad Position 24