ਸੁਲਤਾਨਪੁਰ ਲੋਧੀ, 12 ਮਈ (ਨਰੇਸ਼ ਹੈਪੀ)-ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਦੀਆਂ ਵਿਦਿਆਰਥਣਾਂ ਨੇ 'ਓਪਨ ਨੈਸ਼ਨਲ ਚੈਂਪੀਅਨਸ਼ਿਪ 2026' ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ | ਇਹ ਮੁਕਾਬਲੇ ਸ੍ਰੀ ਆਨੰਦਪੁਰ ਸਾਹਿਬ, ਪੰਜਾਬ ਵਿਚ ਕਰਵਾਏ ਗਏ, ਜਿਸ ਵਿਚ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ | ਸਕੂਲ ਦੀ ਹੋਣਹਾਰ ਵਿਦਿਆਰਥਣ ਸੁਖਮਨਪ੍ਰੀਤ ਕੌਰ (ਕਲਾਸ 12ਵੀਂ ਕਾਮਰਸ) ਨੇ ਗਤਕਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ | ਇਸੇ ਤਰ੍ਹਾਂ ਪਲਕਪ੍ਰੀਤ ਕੌਰ (ਕਲਾਸ 12ਵੀਂ ਕਾਮਰਸ) ਨੇ ਸ਼ਾਟਪੁੱਟ ਮੁਕਾਬਲੇ ਵਿਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਆਪਣੇ ਨਾਂਅ ਕੀਤਾ | ਦੋਵਾਂ ਵਿਦਿਆਰਥਣਾਂ ਦੇ ਬਿਹਤਰੀਨ ਪ੍ਰਦਰਸ਼ਨ ਦੇ ਆਧਾਰ 'ਤੇ ਬਿ੍ਟਿਸ਼ ਵਿਕਟੋਰੀਆ ਸਕੂਲ ਨੇ ਮੁਕਾਬਲੇ ਵਿਚ ਓਵਰਆਲ ਸਕੂਲ ਟਰਾਫ਼ੀ ਜਿੱਤ ਕੇ ਇਕ ਹੋਰ ਉਪਲਬਧੀ ਆਪਣੇ ਨਾਂਅ ਕੀਤੀ | ਇਸ ਕਾਮਯਾਬੀ ਨਾਲ ਸਕੂਲ ਵਿਚ ਖ਼ੁਸ਼ੀ 'ਤੇ ਮਾਣ ਦਾ ਮਾਹੌਲ ਹੈ | ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ, ਐਮ.ਡੀ. ਅਰਸ਼ਦੀਪ ਸਿੰਘ ਤੇ ਪਿ੍ੰਸੀਪਲ ਸੁਨੀਤਾ ਸਭਰਵਾਲ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਖੇਡ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ ਤੇ ਖੇਡਾਂ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ | ਉਨ੍ਹਾਂ ਸਕੂਲ ਦੀ ਡੀ.ਪੀ. ਕੁਮਾਰੀ ਅਨੂੰ, ਵਿਸ਼ੇਸ਼ ਕੋਚਿੰਗ ਦੇਣ ਵਾਲੇ ਹਰਮੀਤ ਸਿੰਘ, ਸੋਧੀ ਰਾਮ ਅਤੇ ਓਾਕਾਰ ਸਿੰਘ ਦੀ ਮਿਹਨਤ ਅਤੇ ਰਹਿਨੁਮਾਈ ਦੀ ਵੀ ਵਿਸ਼ੇਸ਼ ਸਰਾਹਨਾ ਕੀਤੀ ਜਿਨ੍ਹਾਂ ਦੀ ਪੇ੍ਰਰਨਾ ਨਾਲ ਵਿਦਿਆਰਥਣਾਂ ਨੇ ਇਹ ਮਹੱਤਵਪੂਰਨ ਸਫਲਤਾ ਹਾਸਲ ਕੀਤੀ |