13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ-ਦੀਪਕ ਬਾਲੀ <br/>

Ad Position 21
No active advertisement
ਅਜੀਤ ਡੈਸਕ 13-05-2026
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ ਤੇ ਇਸੇ ਸਬੰਧ ਵਿਚ ਹੀ ਕਪੂਰਥਲਾ ਤੇ ਫਗਵਾੜਾ ਵਿਚ ਮਈ ਮਹੀਨੇ ਵਿਚ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੀਪਕ ਬਾਲੀ ਸਲਾਹਕਾਰ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਮੌਜੂਦਗੀ ਵਿਚ ਕਪੂਰਥਲਾ ਤੇ ਫਗਵਾੜਾ ਵਿਚ ਗੁਰੂ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਅਧਿਕਾਰੀਆਂ, ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂਆਂ ਤੇ ਹਲਕਾ ਇੰਚਾਰਜਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਤਰੀਕਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਸੈਮੀਨਾਰ, ਕੀਰਤਨ ਸਮਾਗਮ, ਯਾਤਰਾਵਾਂ, ਪੌਦੇ ਲਗਾਉਣ ਦੀ ਮੁਹਿੰਮ ਅਤੇ 650 ਏਕੜ ਰਕਬੇ ਵਿਚ ਗੁਰੂ ਰਵਿਦਾਸ ਬਗੀਚੀਆਂ ਲਾਉਣਾ ਸ਼ਾਮਲ ਹਨ ਤੇ ਇਸਤੋਂ ਇਲਾਵਾ ਰਾਜ ਭਰ ਵਿਚ ਦਸਤਾਵੇਜ਼ੀ ਸ਼ੋਅ, ਡਰੋਨ ਸ਼ੋਅ, ਖ਼ੂਨਦਾਨ ਕੈਂਪ, ਤੀਰਥ ਯਾਤਰਾ ਤੋਂ ਇਲਾਵਾ ਮੈਰਾਥਨ, ਸ਼ੋਭਾ ਯਾਤਰਾ ਤੇ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ ਤੇ ਹਰੇਕ ਜ਼ਿਲ੍ਹੇ ਵਿਚ ਪੰਚਾਇਤੀ ਜ਼ਮੀਨਾਂ ਵਿਚ ਸਾਢੇ 6 ਲੱਖ ਬੂਟੇ ਲਗਾਏ ਜਾਣਗੇ | ਦੀਪਕ ਬਾਲੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਖੁਰਾਲਗੜ• ਵਿਚ ਹੋਵੇਗਾ | ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਪ੍ਰਦਰਸ਼ਨੀ, ਕਥਾ ਤੇ ਕੀਰਤਨ ਦਰਬਾਰ, ਸ਼੍ਰੀ ਗੁਰੂ ਰਵਿਦਾਸ ਜੀ ਦੇ ਯੋਗਦਾਨ ਨੂੰ ਸਮਰਪਿਤ ਸੰਤ ਸੰਮੇਲਨ, ਮੀਨਾਰ-ਏ-ਬੇਗਮਪੁਰਾ ਵਿਖੇ 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ, ਗੁਰੂ ਰਵਿਦਾਸ ਜੀ ਦੇ ਬਾਣੀ ਸਬੰਧੀ ਕਾਨਫ਼ਰੰਸ ਤੇ ਹੋਰ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਹਰੇਕ ਮਹੀਨੇ ਇਕ ਵਿਸ਼ੇਸ਼ ਗੱਡੀ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜਨਮ ਸਥਾਨ ਕਾਂਸ਼ੀ (ਬਨਾਰਸ) ਦੀ ਯਾਤਰਾ ਵੀ ਕਰਵਾਈ ਜਾਵੇਗੀ ਤੇ ਹਰੇਕ ਜ਼ਿਲ•ੇ ਵਿਚ ਡਰੋਨ ਸ਼ੋਅ ਤੋਂ ਇਲਾਵਾ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ਸਬੰਧੀ ਡਾਕੂਮੈਂਟਰੀ ਵੀ ਦਿਖਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਹਰ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ, ਇਸ ਲਈ ਪੰਜਾਬ ਸਰਕਾਰ ਇਹ ਯਕੀਨੀ ਬਣਾਵੇਗੀ ਉਨ੍ਹਾਂ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇ | ਉਨ੍ਹਾਂ ਸਮੂਹ ਸੰਤ ਸਮਾਜ ਨੂੰ ਪ੍ਰਕਾਸ਼ ਪੁਰਬ ਮੌਕੇ ਵਿਸ਼ਵ-ਵਿਆਪੀ ਜਸ਼ਨਾ ਲਈ ਮਾਰਗ ਦਰਸ਼ਨ ਕਰਨ ਤੇ ਸੁਝਾਅ ਦੇਣ ਦੀ ਅਪੀਲ ਵੀ ਕੀਤੀ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਪੂਰਥਲਾ ਤੇ ਫਗਵਾੜਾ ਵਿਚ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੀਪਕ ਬਾਲੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਤੇ ਫਗਵਾੜਾ ਵਿਚ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਵੇਗਾ | ਮੀਟਿੰਗ ਵਿਚ ਐੱਸ.ਐੱਸ.ਪੀ. ਕਪੂਰਥਲਾ ਗੌਰਵ ਤੂਰਾ, ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਵਧੀਕ ਡਿਪਟੀ ਕਮਿਸ਼ਨਰ ਸਕੱਤਰ ਸਿੰਘ ਬੱਲ, ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ, ਆਮ ਆਦਮੀ ਪਾਰਟੀ ਦੇ ਸੁਲਤਾਨਪੁਰ ਲੋਧੀ ਹਲਕੇ ਦੇ ਇੰਚਾਰਜ ਸੱਜਣ ਸਿੰਘ ਚੀਮਾ, ਕਪੂਰਥਲਾ ਹਲਕੇ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਫਗਵਾੜਾ ਹਲਕੇ ਦੇ ਇੰਚਾਰਜ ਹਰਨੂਰ ਸਿੰਘ ਹਰਜੀਮਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਖਾਦਾਂ ਦੀ ਨਿਰਵਿਘਨ ਸਪਲਾਈ ਤੇ ਕਾਲਾ ਬਾਜ਼ਾਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ-ਅਕਾਸ਼ ਬਾ... ਅਗਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਦੀਆਂ ਵਿਦਿਆਰਥਣਾਂ ਨੇ ਓਪਨ ਨੈਸ਼ਨਲ ਚੈਂਪੀਅਨਸ਼ਿਪ 2026 'ਚ ਜਿੱਤੇ ਗੋਲਡ ਮੈਡਲ <br/>
Ad Position 24