13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮਾਤਾ ਭੱਦਰਕਾਲੀ ਦੇ 79ਵੇਂ ਸਾਲਾਨਾ ਮੇਲੇ ਦੇ ਸਬੰਧ ਵਿਚ ਸ੍ਰੀ ਬ੍ਰਹਮਕੁੰਡ ਮੰਦਰ ਤੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

Ad Position 21
No active advertisement
ਅਜੀਤ ਡੈਸਕ 13-05-2026
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਮਾਤਾ ਭੱਦਰਕਾਲੀ ਦੇ 79ਵੇਂ ਸਾਲਾਨਾ ਮੇਲੇ ਦੇ ਸਬੰਧ ਵਿਚ ਅੱਜ ਸ਼ਾਮ ਸ੍ਰੀ ਦੁਰਗਾ ਮੰਡਲ ਮੰਦਿਰ ਮਾਤਾ ਭੱਦਰਕਾਲੀ ਵੈੱਲਫੇਅਰ ਸੁਸਾਇਟੀ ਵਲੋਂ ਵੱਖ-ਵੱਖ ਧਾਰਮਿਕ ਸੰਸਥਾਵਾਂ ਤੇ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਾਚੀਨ ਸ੍ਰੀ ਬ੍ਰਹਮਕੁੰਡ ਮੰਦਿਰ ਤੋਂ ਵਿਧੀਵਤ ਪੂਜਾ ਅਰਚਨਾ ਉਪਰੰਤ ਮਾਂ ਜੋਤੀ ਸਵਰੂਪ ਦੀ ਛਤਰ-ਛਾਇਆ ਹੇਠ ਜੈਕਾਰਿਆਂ, ਬੈਂਡ ਵਾਜਿਆਂ ਤੇ ਢੋਲ ਨਗਾਰਿਆਂ ਦੀ ਗੂੰਜ ਵਿਚ ਵਿਸ਼ਾਲ ਸ਼ੋਭਾ ਯਾਤਰਾ ਆਰੰਭ ਹੋਈ | ਸ਼ੋਭਾ ਯਾਤਰਾ ਦੀ ਆਰੰਭਤਾ ਮੌਕੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸ੍ਰੀ ਦੁਰਗਾ ਮੰਡਲ ਮੰਦਿਰ ਮਾਤਾ ਭੱਦਰਕਾਲੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰਸ਼ੋਤਮ ਪਾਸੀ, ਚੇਅਰਮੈਨ ਰਾਧੇ ਸ਼ਾਮ ਸ਼ਰਮਾ, ਉਪ ਚੇਅਰਮੈਨ ਭੁਪਿੰਦਰ ਆਨੰਦ, ਜਨਰਲ ਸਕੱਤਰ ਵਿੰਨੀ ਆਨੰਦ, ਉੱਘੇ ਸਨਅਤਕਾਰ ਤਰਲੋਚਨ ਸਿੰਘ ਧੀਂਜਨ ਤੋਂ ਇਲਾਵਾ ਮੰਦਿਰ ਕਮੇਟੀਆਂ ਦੇ ਮੈਂਬਰਾਂ ਤੇ ਹੋਰ ਸ਼ਖ਼ਸੀਅਤਾਂ ਮਾਂ ਦੇ ਜੋਤੀ ਸਵਰੂਪਾਂ ਨੂੰ ਨਤਮਸਤਕ ਹੋਏ | ਸ਼ੋਭਾ ਯਾਤਰਾ ਦੇ ਸਾਰੇ ਰਸਤੇ ਨੂੰ ਰੰਗ-ਬਰੰਗੀਆਂ ਖ਼ੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ ਤੇ ਵੱਖ-ਵੱਖ ਥਾਵਾਂ 'ਤੇ ਸਵਾਗਤੀ ਗੇਟ ਬਣਾਏ ਗਏ | ਇਸ ਮੌਕੇ ਭਜਨ ਮੰਡਲੀਆਂ ਨੇ ਮਾਤਾ ਭੱਦਰਕਾਲੀ ਦੀ ਮਹਿਮਾ ਦਾ ਗੁਣਗਾਨ ਕੀਤਾ | ਸ਼ੋਭਾ ਯਾਤਰਾ ਦੌਰਾਨ ਸੰਗਤਾਂ ਨੇ ਸੁੰਦਰ ਫੁੱਲਾਂ ਨਾਲ ਸਜਾਈ ਗਈ ਪਾਲਕੀ ਵਿਚ ਸਸ਼ੋਭਿਤ ਮਾਤਾ ਭੱਦਰਕਾਲੀ ਦੇ ਜੋਤੀ ਸਵਰੂਪ 'ਤੇ ਫੁੱਲਾਂ ਦੀ ਵਰਖਾ ਕੀਤੀ | ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਜਿੱਥੋਂ ਦੀ ਸ਼ੋਭਾ ਯਾਤਰਾ ਨੇ ਰਵਾਨਾ ਹੋਣਾ ਸੀ ਸ਼ਰਧਾਲੂਆਂ ਵਲੋਂ ਜਲੇਬੀਆਂ, ਆਲੂ ਪੂੜੀ, ਫਾਸਟ ਫੂਡ, ਚਾਹ ਪਕੌੜੇ ਆਦਿ ਪਕਵਾਨਾਂ ਦੇ ਲੰਗਰ ਲਗਾਏ ਗਏ | ਸ਼ੋਭਾ ਯਾਤਰਾ ਸ਼ਾਲਾਮਾਰ ਬਾਗ ਤੋਂ ਹੁੰਦੀ ਹੋਈ ਜਲੋਖਾਨਾ ਚੌਂਕ, ਸਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਂਕ, ਸ਼ਿਵ ਮੰਦਿਰ ਕਚਹਿਰੀ ਚੌਂਕ, ਸੁਲਤਾਨਪੁਰ ਰੋਡ, ਚਾਰਬੱਤੀ ਚੌਂਕ, ਮਸਜਿਦ ਚੌਂਕ, ਪੁਰਾਣੀ ਦਾਣਾ ਮੰਡੀ ਤੋਂ ਹੁੰਦੀ ਹੋਈ ਦੇਰ ਰਾਤ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਚ ਸਮਾਪਤ ਹੋਈ | ਦੇਵੀ ਦੇਵਤਿਆਂ ਦੀਆਂ ਸੁੰਦਰ ਝਾਕੀਆਂ ਸ਼ੋਭਾ ਯਾਤਰਾ ਦਾ ਵਿਸ਼ੇਸ਼ ਅਕਾਰਸ਼ਣ ਰਹੀਆਂ | ਸ਼ੋਭਾ ਯਾਤਰਾ ਵਿਚ ਬਾਬਾ ਰਕੇਸ਼ ਬੱਲੀ, ਸ੍ਰੀ ਸਤਨਰਾਇਣ ਮੰਦਿਰ ਤੋਂ ਨਰੇਸ਼ ਗੋਸਾਈਾ, ਸੀਨੀਅਰ ਕਾਂਗਰਸ ਆਗੂ ਨਰਿੰਦਰ ਮਨਸੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਨੂਪ ਕਲਹਨ, ਸਾਬਕਾ ਚੇਅਰਮੈਨ ਰਜਿੰਦਰ ਕੌੜਾ, ਨਿਗਮ ਦੇ ਸਾਬਕਾ ਸੀਨੀਅਰ ਮੇਅਰ ਰਾਹੁਲ ਕੁਮਾਰ, ਸਾਬਕਾ ਡਿਪਟੀ ਮੇਅਰ ਵਿਨੋਦ ਸੂਦ, ਸਾਬਕਾ ਕੌਂਸਲਰ ਕਰਨ ਮਹਾਜਨ, ਕੁਲਦੀਪ ਸਿੰਘ, ਦੀਪ ਸ਼ੇਖੂਪੁਰ, ਤਰਸੇਮ ਲਾਲ, ਵਿਸ਼ਾਲ ਸੋਨੀ, ਵਿਕਾਸ ਸ਼ਰਮਾ, ਭਾਜਪਾ ਆਗੂ ਉਮੇਸ਼ ਸ਼ਾਰਦਾ, ਸ਼ਾਮ ਸੁੰਦਰ ਅਗਰਵਾਲ, ਵਿੱਕੀ ਗੁਜਰਾਲ, ਸੰਨੀ ਬੈਂਸ, ਮੱਸਾ ਸਿੰਘ ਮਾਡਲ ਟਾਊਨ ਵਾਲੇ, ਮਨਵੀਰ ਸਿੰਘ ਦਿਓਲ, ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਐਡਵੋਕੇਟ, ਉੱਘੇ ਕਿਸਾਨ ਆਗੂ ਕੁਲਵੰਤ ਸਿੰਘ ਜੋਸਨ, ਐਸ.ਸੀ. ਵਿੰਗ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਜੀਆ ਲਾਲ ਨਾਹਰ, ਜੋਗਿੰਦਰ ਬਿੱਲੂ, ਮਾਤਾ ਭੱਦਰਕਾਲੀ ਮੰਦਿਰ ਕਮੇਟੀ ਦੇ ਉਪ ਚੇਅਰਮੈਨ ਭੁਪਿੰਦਰ ਆਨੰਦ, ਰਾਹੁਲ ਆਨੰਦ, ਦੀਪਕ ਆਨੰਦ, ਕਮਲ ਬਾਵਾ, ਮੀਡੀਆ ਇੰਚਾਰਜ ਸੋਨੂੰ ਪੰਡਿਤ, ਸ਼ਿਵ ਸੈਨਾ ਆਗੂ ਦੀਪਕ ਮਦਾਨ, ਰਿੰਕੂ ਭੰਡਾਰੀ, ਸੁਰਿੰਦਰ ਸ਼ਰਮਾ, ਦੀਪਕ ਪੰਡਿਤ, ਵਿਜੇ ਛਾਬੜਾ, ਸੁਭਾਸ਼ ਮਕਰੰਦੀ, ਰਮਨ ਸ਼ਰਮਾ, ਨਰਿੰਦਰ ਸਿੰਘ ਬਤਰਾ ਤੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਸੰਬੰਧਿਤ ਆਗੂ ਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਿਲ ਸੀ |
Ad Position 22
No active advertisement
ਪਿਛਲੀ ਖ਼ਬਰ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਵਿਚ ਕੁਲਵਿੰਦਰ ਸਿੰਘ ਨਾਗਰਾ ਜੇਤੂ ਰਹੇ ਅਗਲੀ ਖ਼ਬਰ ਜ਼ਿਲ੍ਹੇ ਵਿਚ ਖਾਦਾਂ ਦੀ ਨਿਰਵਿਘਨ ਸਪਲਾਈ ਤੇ ਕਾਲਾ ਬਾਜ਼ਾਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ-ਅਕਾਸ਼ ਬਾ...
Ad Position 24