13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਕਾਲ ਅਕੈਡਮੀ ਇੰਟਰਨੈਸ਼ਨਲ ਦਾ ਸੈਸ਼ਨ 2025-26 ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਸੁਲਤਾਨਪੁਰ ਲੋਧੀ, 12 ਮਈ (ਨਰੇਸ਼ ਹੈਪੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਏ ਗਏ ਦਸਵੀਂ ਕਲਾਸ ਦੇ ਇਮਤਿਹਾਨਾਂ ਵਿਚੋਂ ਅਕਾਲ ਅਕੈਡਮੀ ਇੰਟਰਨੈਸ਼ਨਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਪ੍ਰੀਖਿਆ ਵਿਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਕੁੱਲ 127 ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਸ਼ੁੱਭਰੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਜਸਮੀਤ ਕੌਰ ਸਪੁੱਤਰੀ ਬਲਜੀਤ ਸਿੰਘ ਨੇ 92.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਜਸਲੀਨ ਕੌਰ ਸਪੁੱਤਰੀ ਇੰਦਰਜੀਤ ਸਿੰਘ ਨੇ 90.7 ਫ਼ੀਸਦੀ ਅੰਕ ਲੈ ਕੇ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਸਾਰੇ ਬੱਚਿਆਂ ਨੇ ਕਲਾਸ ਫ਼ਸਟ ਡਵੀਜ਼ਨ ਵਿਚ ਪਾਸ ਕੀਤੀ | ਬੱਚਿਆਂ ਦੀ ਬੋਰਡ ਕਲਾਸ ਵਿਚ ਇਸ ਵਧੀਆ ਕਾਰਗੁਜ਼ਾਰੀ ਲਈ ਪਿ੍ੰਸੀਪਲ ਗਗਨਦੀਪ ਕੌਰ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਪੁਜ਼ੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ | ਉਨ੍ਹਾਂ ਭਵਿੱਖ ਵਿਚ ਬੱਚਿਆਂ ਨੂੰ ਹੋਰ ਵੀ ਜ਼ਿਆਦਾ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਅਕਾਲ ਗਰੁੱਪ ਦੇ ਐਮ.ਡੀ. ਸੁਖਦੇਵ ਸਿੰਘ ਜੱਜ ਨੇ ਬੱਚਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਪਿ੍ੰਸੀਪਲ ਗਗਨਦੀਪ ਕੌਰ ਤੇ ਸਮੂਹ ਸਟਾਫ਼ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਦੀ ਮਿਹਨਤ ਸਦਕਾ ਬੱਚਿਆਂ ਨੇ ਏਨੇ ਵਧੀਆ ਨਤੀਜੇ ਪ੍ਰਾਪਤ ਕੀਤੇ | ਇਸ ਮੌਕੇ ਕੋਆਰਡੀਨੇਟਰ ਨਵਨੀਤ ਕੌਰ, ਅਨੂੰ ਸ਼ਰਮਾ, ਵਿਸ਼ਾਲ ਕੁਮਾਰ ਅਤੇ ਸਟਾਫ਼ ਮੈਂਬਰ ਕਰਨਵੀਰ ਚੌਹਾਨ, ਅਮਿੱਤ ਕੁਮਾਰ, ਚੇਤਨ ਕੁਮਾਰ, ਰਵਿੰਦਰਪਾਲ ਸਿੰਘ, ਜਿੰਦਰ ਪਾਲ ਸਿੰਘ, ਸੁਸ਼ਮਾ ਧੀਰ, ਪੂਜਾ ਨੰਦਾ, ਜਸਬੀਰ ਸਿੰਘ, ਦੀਨ ਦਿਆਲ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਚੋਣਾਂ ਸੰਬੰਧੀ ਮੀਟਿੰਗ ਅੱਜ-ਐਡਵੋਕੇਟ ਵਾਹਦ ਅਗਲੀ ਖ਼ਬਰ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਵਿਚ ਕੁਲਵਿੰਦਰ ਸਿੰਘ ਨਾਗਰਾ ਜੇਤੂ ਰਹੇ
Ad Position 24