13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹੜਤਾਲ ਦੇ ਚੱਲਦਿਆਂ ਨਗਰ ਪੰਚਾਇਤ ਦਫ਼ਤਰ ਦੇ ਕਰਮਚਾਰੀਆਂ ਵਲੋਂ ਮੁਹਤਬਰਾਂ ਨੂੰ ਕੂੜਾ ਚੁੱਕਣ ਤੋਂ ਰੋਕਿਆ

Ad Position 21
No active advertisement
ਅਜੀਤ ਡੈਸਕ 13-05-2026
ਭੁਲੱਥ, 12 ਮਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਨਗਰ ਪੰਚਾਇਤ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਦੇ ਚੱਲਦਿਆਂ ਆਪਣਾ ਕੰਮ ਕਾਜ ਬੰਦ ਕਰਕੇ ਸਫ਼ਾਈ ਕਰਮਚਾਰੀਆਂ ਵੱਲੋਂ ਕੰਮ ਠੱਪ ਰੱਖਿਆ ਗਿਆ ਸੀ, ਜਿਸ ਕਰਕੇ ਕਸਬੇ ਅੰਦਰ ਕੂੜੇ ਦੀਆਂ ਢੇਰੀਆਂ ਨਜ਼ਰ ਆਉਣ ਲੱਗੀਆਂ ਸਨ ਤੇ ਕੁੱਝ ਮੋਹਤਬਰ ਵਿਅਕਤੀਆਂ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਜੇਕਰ ਸਫ਼ਾਈ ਕਰਮਚਾਰੀ ਹੜਤਾਲ ਦੇ ਚੱਲਦਿਆਂ ਕੰਮਕਾਜ ਨਹੀਂ ਕਰਨਗੇ ਤਾਂ ਉਹ ਆਪ ਗਲੀਆਂ ਮੁਹੱਲਿਆਂ ਵਿਚੋਂ ਕੂੜਾ ਚੁੱਕਣ ਲਈ ਅੱਗੇ ਆਉਣਗੇ | ਅੱਜ ਜਦੋਂ ਸ਼ਾਮ ਸਮੇਂ ਕੁੱਝ ਮੋਹਤਬਰ ਵਿਅਕਤੀ ਕੂੜਾ ਚੁੱਕਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਨਗਰ ਪੰਚਾਇਤ ਦਫ਼ਤਰ ਦੇ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਰੋਕਿਆ ਗਿਆ, ਜਿਸ ਕਰਕੇ ਭੁਲੱਥ ਚੌਂਕ ਵਿਚ ਦਫ਼ਤਰੀ ਕਰਮਚਾਰੀਆਂ ਵਲੋਂ ਤੇ ਮੋਹਤਬਰ ਵਿਅਕਤੀਆਂ ਵਿਚਕਾਰ ਬਹਿਸ ਹੁੰਦੀ ਵੀ ਨਜ਼ਰ ਆਈ | ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਮੌਜੂਦਾ ਸਰਕਾਰ ਵੱਲੋਂ ਐਡਹਾਕ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਿਆ ਕਰਨ ਦੇ ਦਾਅਵੇ ਕੀਤੇ ਜਾ ਰਹੇ ਸਨ, ਲੇਕਿਨ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆਈ, ਜਿਸ ਕਰਕੇ ਮਜ਼ਬੂਰਨ ਆਪਣੀਆਂ ਹੱਕੀ ਮੰਗਾਂ ਵਾਸਤੇ ਕਰਮਚਾਰੀਆਂ ਨੂੰ ਅਣਮਿਥੇ ਸਮੇਂ ਲਈ ਹੜਤਾਲ ਕਰਕੇ ਸੰਘਰਸ਼ਾਂ ਦੇ ਰਾਹ ਜਾਣਾ ਪੈ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ ਵਿਖੇ ਇੰਟਰਐਕਟਿਵ ਪੈਨਲ ਦੀ ਸ਼ੁਰੂਆਤ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਚੋਣਾਂ ਸੰਬੰਧੀ ਮੀਟਿੰਗ ਅੱਜ-ਐਡਵੋਕੇਟ ਵਾਹਦ
Ad Position 24