ਕਾਲਾ ਸੰਘਿਆਂ, 12 ਮਈ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਬਲੇਰਖਾਨਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਨਵੇਂ ਕੰਪਿਊਟਰ ਅਤੇ ਇੰਟਰਐਕਟਿਵ ਪੈਨਲ ਦਾ ਉਦਘਾਟਨ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਮੈਂਬਰ ਸਾਹਿਬਾਨਾਂ ਦੁਆਰਾ ਸਾਂਝੇ ਤੌਰ ਤੇ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਰਵਿੰਦਰ ਕੌਰ (ਸਟੇਟ ਅਵਾਰਡੀ) ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਵਿਦਿਆਰਥੀਆਂ ਦੀਆਂ ਤਕਨੀਕੀ ਸਿੱਖਿਆ ਦੇ ਸੁਧਾਰ ਵਜੋਂ ਸਕੂਲ ਨੰੂ 7 ਨਵੇਂ ਕੰਪਿਊਟਰ ਅਤੇ 2 ਇੰਟਰ ਐਕਟਿਵ ਪੈਨਲ ਬੋਰਡ ਮੁਹੱਈਆ ਕਰਵਾਏ ਗਏ ਹਨ | ਉਨ੍ਹਾਂ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਨੈਸ਼ਨਲ ਟੈਕਨਾਲੋਜੀ ਦੇ ਨੂੰ ਸਮਰਪਿਤ ਕੰਪਿਊਟਰ ਅਤੇ ਪੈਨਲ ਬੋਰਡ ਦੇ ਉਦਘਾਟਨ ਉਪਰੰਤ ਇਲਾਕੇ ਦੇ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ | ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਹਰਭਜਨ ਸਿੰਘ, ਸੰਤੋਖ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਪਰਵੀਨ ਕੁਮਾਰ, ਅਰਵਿੰਦਰ ਕੌਰ, ਸੂਰਜ ਵਰਮਾ, ਮਨਜਿੰਦਰ ਕੌਰ ਅਤੇ ਸਮੂਹ ਸਟਾਫ਼ ਮੌਜੂਦ ਸਨ | ਇਨ੍ਹਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਜਸਵੀਰ ਸਿੰਘ ਟੌਹਰ, ਨੰਬਰਦਾਰ ਗੁਰਚਰਨ ਸਿੰਘ, ਮੈਨੇਜਰ ਲਖਵੀਰ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਸਿੰਘ ਆਦਿ ਵੀ ਸ਼ਾਮਿਲ ਸਨ |