13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬੇਗੋਵਾਲ 'ਚ ਹੋਏ ਕਤਲ ਦੇ ਮਾਮਲੇ ਸੰਬੰਧੀ ਪੁਲਿਸ ਵਲੋਂ ਇਕ ਨੌਜਵਾਨ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 13-05-2026
ਬੇਗੋਵਾਲ, 12 ਮਈ (ਸੁਖਜਿੰਦਰ ਸਿੰਘ)-ਬੀਤੇ ਦਿਨ ਬੇਗੋਵਾਲ ਬਾਜ਼ਾਰ ਵਿਚ ਹੋਏ ਦਿਨ ਦਿਹਾੜੇ ਨੌਜਵਾਨ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਬੇਗੋਵਾਲ ਪੁਲਿਸ ਨੇ ਮਿ੍ਤਕ ਦੀ ਮਾਂ ਦੇ ਬਿਆਨਾਂ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਦੂਜੇ ਪਾਸੇ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਾਤਲਾਂ ਨੂੰ ਜਲਦ ਗਿ੍ਫ਼ਤਾਰ ਕਰਨ ਕਰਨ ਦੀ ਮੰਗ ਨੂੰ ਲੈ ਕੇ ਥਾਣੇ ਵਿਚ ਜਾ ਕੇ ਰੋਸ ਵਿਖਾਵਾ ਕੀਤਾ | ਮੌਕੇ 'ਤੇ ਪੁੱਜੇ ਡੀ.ਐਸ.ਪੀ. ਨੇ ਕਾਤਲਾਂ ਨੂੰ ਜਲਦ ਗਿ੍ਫ਼ਤਾਰ ਕਰਨ ਦਾ ਭਰੋਸਾ ਦਿਵਾਇਆ | ਇਸ ਸਬੰਧੀ ਮਿ੍ਤਕ ਹਰਪ੍ਰੀਤ ਸਿੰਘ ਉਰਫ਼ ਹੈਪੀ ਦੀ ਮਾਤਾ ਨੇ ਪੁਲਿਸ ਨੂੰ ਲਿਖਾਈ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਬੇਟਾ ਤਕਰੀਬਨ 6 ਵਜੇ ਸਾਨੂੰ ਇਹ ਕਹਿ ਕੇ ਗਿਆ ਕਿ ਉਹ ਦੋਸਤਾਂ ਨਾਲ ਕੁੱਝ ਖਾਣ ਖਾਣ ਪੀਣ ਚੱਲਿਆ ਹੈ, ਪਰ 6:30 ਵਜੇ ਮੈਨੂੰ ਉਸ ਦੇ ਇੱਕ ਦੋਸਤ ਦਾ ਫ਼ੋਨ ਆਇਆ ਕਿ ਮੀਖੋਵਾਲ ਪੱਤੀ ਦੀ ਪਾਰਕ ਵਿਚ ਮੇਰੇ ਬੇਟੇ ਹਰਪ੍ਰੀਤ ਸਿੰਘ ਦਾ ਰਮਨਦੀਪ ਸਿੰਘ ਉਰਫ਼ ਰਮਨ ਪੁੱਤਰ ਗੁਰਮੀਤ ਸਿੰਘ ਮੁਲਤਾਨੀ ਨਾਲ ਝਗੜਾ ਹੋ ਗਿਆ ਹੈ ਅਤੇ ਰਮਨਦੀਪ ਸਿੰਘ ਨੇ ਮੇਰੇ ਬੇਟੇ ਹਰਪ੍ਰੀਤ ਸਿੰਘ ਦੀ ਛਾਤੀ ਵਿਚ ਆਪਣੇ ਸ੍ਰੀ ਸਾਹਿਬ ਨਾਲ ਵਾਰ ਕੀਤੇ ਹਨ, ਜਦੋਂ ਮੈਂ ਮੌਕੇ 'ਤੇ ਗਈ ਤਾਂ ਮੇਰਾ ਬੇਟਾ ਲਹੂ ਲੁਹਾਨ ਸੀ, ਜਿਸ ਨੂੰ ਮੈਂ ਤੁਰੰਤ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਲੈ ਗਈ, ਜਿੱਥੇ ਪੁੱਜਣ 'ਤੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦਿੱਤਾ ਗਿਆ | ਇਨ੍ਹਾਂ ਬਿਆਨਾਂ 'ਤੇ ਬੇਗੋਵਾਲ ਪੁਲਿਸ ਨੇ ਰਮਨਦੀਪ ਸਿੰਘ ਉਰਫ਼ ਰਮਨ ਪੁੱਤਰ ਗੁਰਮੀਤ ਸਿੰਘ ਮੁਲਤਾਨੀ ਵਾਸੀ ਕਪਿਲ ਕਲੋਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮੇਰੇ ਪੁੱਤਰ ਦੇ ਕਾਤਲਾਂ ਨੂੰ ਪੁਲਿਸ ਜਲਦ ਗਿ੍ਫ਼ਤਾਰ ਕਰੇ-ਮਿ੍ਤਕ ਦੀ ਮਾਤਾ
ਮਿ੍ਤਕ ਦੀ ਮਾਤਾ ਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਬੇਗੋਵਾਲ ਥਾਣੇ ਜਾ ਕੇ ਕਾਤਲਾਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਾਤਲ ਅਜੇ ਵੀ ਉਨ੍ਹਾਂ ਨੂੰ ਧਮਕਾ ਰਹੇ ਹਨ ਕਿ ਜੋ ਵੀ ਬਚੇ ਹਨ ਉਨ੍ਹਾਂ ਦਾ ਵੀ ਕਥਿਤ ਤੌਰ 'ਤੇ ਕਤਲ ਕਰ ਦਿੱਤਾ ਜਾਵੇਗਾ | ਇਸ ਮੌਕੇ ਬੇਗੋਵਾਲ ਥਾਣੇ ਵਿਚ ਪੁੱਜੇ ਡੀ.ਐਸ.ਪੀ. ਗਗਨਦੀਪ ਸਿੰਘ ਘੁੰਮਣ ਨੇ ਮਿ੍ਤਕ ਦੇ ਪਰਿਵਾਰ ਮੈਂਬਰਾਂ ਤੇ ਮੋਹਤਬਰ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਦੋਸ਼ੀਆਂ ਨੂੰ ਫੜਨ ਲਈ ਕੋਈ ਕਸਰ ਨਹੀਂ ਛੱਡੀ ਜਾਏਗੀ ਤੇ ਦੋਸ਼ੀ ਜਲਦ ਸਲਾਖ਼ਾਂ ਪਿੱਛੇ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ ਵਿਖੇ ਇੰਟਰਐਕਟਿਵ ਪੈਨਲ ਦੀ ਸ਼ੁਰੂਆਤ
Ad Position 24