13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਕਪੂਰਥਲਾ, 12 ਮਈ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਦੱਸਿਆ ਕਿ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਮੁਸਕਾਨ ਪੁੱਤਰੀ ਜੋਗਿੰਦਰ ਸਿੰਘ ਨੇ 94 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ, ਰਾਜਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ ਨੇ 90 ਪ੍ਰਤੀਸ਼ਤ ਅੰਕ ਲੈ ਕੇ ਦੂਜਾ, ਜਦਕਿ ਸੁਪ੍ਰੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਨੇ 87 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸੁਖਰਾਜ ਸਿੰਘ ਪੁੱਤਰ ਸਤਨਾਮ ਸਿੰਘ ਨੇ 86 ਪ੍ਰਤੀਸ਼ਤ ਅੰਕ ਹਾਸਲ ਕੀਤੇ | ਪਿ੍ੰਸੀਪਲ ਨੇ ਦੱਸਿਆ ਕਿ 10ਵੀਂ ਜਮਾਤ ਦੇ 50 ਵਿਦਿਆਰਥੀਆਂ ਨੇ 80 ਤੋਂ 90 ਪ੍ਰਤੀਸ਼ਤ ਦਰਮਿਆਨ ਨੰਬਰ ਪ੍ਰਾਪਤ ਕੀਤਾ | ਜਦਕਿ ਜਮਾਤ ਦੇ ਬਾਕੀ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਦੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਵਧੀਆ ਅੰਕ ਲੈਣ ਲਈ ਪ੍ਰੇਰਿਤ ਕੀਤਾ | ਕਮੇਟੀ ਦੀ ਪ੍ਰਧਾਨ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਮਧੂ ਗੋਸਵਾਮੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸਕੂਲ ਦੇ ਮਿਹਨਤੀ ਅਧਿਆਪਕਾਂ ਦੀ ਯੋਗ ਅਗਵਾਈ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਸਦਕਾ ਵਿਦਿਆਰਥੀ ਵਧੀਆ ਪ੍ਰਦਰਸ਼ਨ ਕਰਨ ਵਿਚ ਸਫ਼ਲ ਰਹੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਬੇਗੋਵਾਲ 'ਚ ਹੋਏ ਕਤਲ ਦੇ ਮਾਮਲੇ ਸੰਬੰਧੀ ਪੁਲਿਸ ਵਲੋਂ ਇਕ ਨੌਜਵਾਨ ਵਿਰੁੱਧ ਕੇਸ ਦਰਜ
Ad Position 24