07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕਾਰਪੋਰੇਸ਼ਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪ੍ਰਵਾਨ ਕਰੇ 'ਆਪ' ਸਰਕਾਰ- ਖੁਰਾਣਾ

Ad Position 21
No active advertisement
ਅਜੀਤ ਡੈਸਕ 14-05-2026
ਫਗਵਾੜਾ, 13 ਮਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਸੂਬਾ ਕੋਰ ਕਮੇਟੀ ਮੈਂਬਰ ਨੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਦਿੱਤੇ ਧਰਨੇ ਵਿਚ ਸ਼ਾਮਲ ਹੋ ਕੇ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਹਲਕਾ ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਖੁਰਾਣਾ ਤੋਂ ਇਲਾਵਾ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ, ਸਾਬਕਾ ਕੌਂਸਲਰ ਬੀਬੀ ਸਰਬਜੀਤ ਕੌਰ, ਬਲਜਿੰਦਰ ਸਿੰਘ ਠੇਕੇਦਾਰ, ਜਥੇ. ਸਰੂਪ ਸਿੰਘ ਖਲਵਾੜਾ, ਹਰਵਿੰਦਰ ਸਿੰਘ ਲਵਲੀ ਵਾਲੀਆ, ਪਿ੍ਤਪਾਲ ਸਿੰਘ ਮੰਗਾ ਕੌਂਸਲਰ ਤੇ ਝਿਰਮਲ ਸਿੰਘ ਭਿੰਡਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿਚ ਕਾਰਪੋਰੇਸ਼ਨ ਮੁਲਾਜ਼ਮਾਂ ਸਮੇਤ ਸਮਾਜ ਦਾ ਹਰ ਵਰਗ ਦੁਖੀ ਹੈ | ਨਗਰ ਨਿਗਮ ਕਰਮਚਾਰੀ ਲੰਬੇ ਸਮੇਂ ਤੋਂ ਤਨਖ਼ਾਹ ਕਮਿਸ਼ਨ ਰਿਪੋਰਟ 2016 ਦੇ ਬਕਾਏ ਜਾਰੀ ਕਰਨ, ਡੀ.ਏ. ਦੀ ਕਿਸ਼ਤ ਦੀ ਅਦਾਇਗੀ ਤੇ ਆਰਜ਼ੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਵਰਗੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿਧਾਨਸਭਾ ਚੋਣਾਂ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪ੍ਰਵਾਨ ਕੀਤਾ ਜਾਵੇਗਾ | ਇਸ ਮੌਕੇ ਬਹਾਦਰ ਸਿੰਘ ਸੰਗਤਪੁਰ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਿੰਦਾ, ਸੁਖਬੀਰ ਸਿੰਘ ਕਿੰਨੜਾ, ਗੁਰਦੀਪ ਸਿੰਘ ਖੇੜਾ, ਹਰਦੀਪ ਸਿੰਘ ਬੇਦੀ, ਬਿੰਦਰ ਸਿੰਘ ਰਾਵਲਪਿੰਡੀ, ਹਰਜੋਤ ਸਿੰਘ ਪਾਹਵਾ, ਗੁਰਮੁਖ ਸਿੰਘ ਚਾਨਾ, ਸਤਵਿੰਦਰ ਸਿੰਘ ਘੁੰਮਣ, ਜਸਵਿੰਦਰ ਸਿੰਘ ਬਸਰਾ, ਸਰਬਜੀਤ ਸਿੰਘ ਕਾਕਾ, ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਗੁਰਮੁਖ ਸਿੰਘ ਅਰੋੜਾ, ਦਵਿੰਦਰ ਸਿੰਘ, ਜਸਵਿੰਦਰ ਸਿੰਘ ਭਗਤਪੁਰਾ, ਪਰਮਜੀਤ ਸਿੰਘ ਆਜ਼ਾਦ, ਅਮਨਦੀਪ ਸਿੰਘ, ਸੁਖਦੀਪ ਸਿੰਘ ਵਾਲੀਆ ਤੇ ਵੱਡੀ ਗਿਣਤੀ ਵਿਚ ਧਰਨਾਕਾਰੀ ਯੂਨੀਅਨਾਂ ਦੇ ਪ੍ਰਧਾਨ ਅਤੇ ਮੈਂਬਰ ਅਤੇ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਵਾਰਾਗਰਦੀ ਕਰਦਾ ਇਕ ਵਿਅਕਤੀ ਕਾਬੂ, ਕੇਸ ਦਰਜ ਅਗਲੀ ਖ਼ਬਰ ਪਵਿੱਤਰ ਧਰਤੀ ਤੋਂ ਉੱਠੀ ਮੰਗ, 31 ਜੁਲਾਈ ਨੂੰ ਹੋਵੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ <br/>
Ad Position 24