06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 14-05-2026
ਫਗਵਾੜਾ, 13 ਮਈ (ਹਰਜੋਤ ਸਿੰਘ ਚਾਨਾ)- ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਫਗਵਾੜਾ ਵਲੋਂ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਹਸਪਤਾਲ ਦੇ ਡਾਕਟਰ, ਨਰਸਿੰਗ ਸਟਾਫ਼ ਤੇ ਟਰੱਸਟ ਮੈਂਬਰਾਂ ਨੇ ਕੇਕ ਕੱਟ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਤੇ ਨਰਸਿੰਗ ਸਟਾਫ਼ ਨੂੰ ਇਸ ਵਿਸ਼ੇਸ਼ ਦਿਨ ਦੀਆਂ ਇੱਛਾਵਾਂ ਦਿੱਤੀਆਂ | ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਸਮੂਹ ਨਰਸਿੰਗ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਰਸਾਂ ਦਾ ਜੀਵਨ ਸੇਵਾ, ਸਮਰਪਣ ਤੇ ਇਨਸਾਨੀਅਤ ਦੀ ਜਿੰਦਾ ਮਿਸਾਲ ਹੁੰਦਾ ਹੈ | ਉਨ੍ਹਾਂ ਕਿਹਾ ਕਿ ਟਰੱਸਟ ਦੇ ਹਸਪਤਾਲ 'ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਜਿੱਥੇ ਬਹੁਤ ਸਸਤੀਆਂ ਸਿਹਤ ਸਹੂਲਤਾਂ ਮਿਲਦੀਆਂ ਹਨ, ਉੱਥੇ ਹੀ ਨਰਸਿੰਗ ਸਟਾਫ਼ ਦੀ ਹੋਸਪਿਟੈਲਿਟੀ ਖ਼ਾਸ ਤੌਰ 'ਤੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਭਾਵਿਤ ਕਰਦੀ ਹੈ | ਧੀਮਾਨ ਨੇ ਇਹ ਐਲਾਨ ਵੀ ਕੀਤਾ ਕਿ ਲੋਕ ਭਲਾਈ ਨੂੰ ਧਿਆਨ 'ਚ ਰੱਖਦਿਆਂ ਹਸਪਤਾਲ 'ਚ ਜਲਦੀ ਹੀ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਮਰੀਜ਼ਾਂ ਨੂੰ ਹੋਰ ਆਧੁਨਿਕ ਤੇ ਉੱਚ ਪੱਧਰੀ ਸਿਹਤ ਸਹੂਲਤਾਂ ਮਿਲ ਸਕਣ | ਇਸ ਦੇ ਨਾਲ ਹੀ ਉਨ੍ਹਾਂ ਨੇ 'ਸਰਹਿੰਦ ਫ਼ਤਿਹ ਦਿਵਸ' ਦੀ ਵੀ ਹਾਜ਼ਰੀਨ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ 17 ਮਈ ਨੂੰ ਸ਼੍ਰੀ ਵਿਸ਼ਵਕਰਮਾ ਮੰਦਰ ਕਮੇਟੀ ਵਲੋਂ ਰਾਮਗੜ੍ਹੀਆ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 303ਵਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਟਰੱਸਟ ਦੇ ਸਰਪ੍ਰਸਤ ਜਸਪਾਲ ਸਿੰਘ ਲਾਲ ਤੇ ਡਾ. ਅਵਿਨਾਸ਼ ਸਿੰਘ ਚੌਹਾਨ ਨੇ ਵੀ ਨਰਸਿੰਗ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੂਤਲਾ, ਅਮੋਲਕ ਸਿੰਘ ਝੀਤਾ, ਪਰਮਜੀਤ ਸਿੰਘ ਭੋਗਲ, ਡਾ. ਦੀਪਾ ਯਾਦਵ, ਡਾ. ਜਰਨੈਲ ਸਿੰਘ, ਡਾ. ਰਮਿੰਦਰ ਸਿੰਘ, ਡਾ. ਆਯੂਸ਼ੀ ਵਰਮਾ, ਕੁਲਵਿੰਦਰ ਸਿੰਘ ਸੈਂਭੀ, ਸੁਰਿੰਦਰ ਕੁਮਾਰ, ਵਿਕਰਮ ਰੂਪਰਾਏ ਸਮੇਤ ਸਮੂਹ ਨਰਸਿੰਗ ਸਟਾਫ਼ ਅਤੇ ਟਰੱਸਟ ਮੈਂਬਰ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈੈਕੰਡਰੀ ਸਕੂਲ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਟਾਪਰ ਵਿਦਿਆਰਥੀਆਂ ਦਾ ਨਕਦ ਰਾਸ਼ੀ... ਅਗਲੀ ਖ਼ਬਰ ਲੋਕ ਆਪਣੇ ਘਰਾਂ ਤੇ ਦੁਕਾਨਾਂ ਦਾ ਕੂੜਾ ਆਪ ਸੁੱਟਣ ਦੀ ਕੋਸ਼ਿਸ਼ ਕਰਨ- ਮਾਸਟਰ ਮੰਨਣ
Ad Position 24