06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡੀ. ਸੀ. ਨੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਨ ਦਾ ਦਿੱਤਾ ਭਰੋਸਾ

Ad Position 21
No active advertisement
ਅਜੀਤ ਡੈਸਕ 14-05-2026
ਫਗਵਾੜਾ, 13 ਮਈ (ਹਰਜੋਤ ਸਿੰਘ ਚਾਨਾ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ ਫਗਵਾੜਾ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਸੁਣੀਆਂ | ਇਸ ਮੌਕੇ ਸਨਅਤਕਾਰਾਂ ਨੇ ਦੱਸਿਆ ਕਿ ਇੰਡਸਟਰੀਅਲ ਖੇਤਰ 'ਚ ਸੜਕਾਂ ਦੀ ਹਾਲਤ ਕਾਫ਼ੀ ਖਸਤਾ ਹੈ, ਜਿਸ ਕਾਰਨ ਕਾਫ਼ੀ ਪ੍ਰੇਸ਼ਾਨੀ ਆਉਂਦੀ ਹੈ | ਉਨ੍ਹਾਂ ਬਿਜਲੀ ਦੇ ਲੱਗ ਰਹੇ ਕੱਟਾਂ ਤੇ ਰਾਤ ਸਮੇਂ ਸਟਰੀਟ ਲਾਈਟਾਂ ਦੇ ਬੰਦ ਰਹਿਣ ਕਾਰਨ ਹੋ ਰਹੀਆਂ ਮੁਸ਼ਕਲਾਂ ਦਾ ਮਾਮਲਾ ਵੀ ਰੱਖਿਆ ਤੇ ਉਨ੍ਹਾਂ ਮੌਕੇ 'ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਤੇ ਕਿਹਾ ਕਿ ਜਿੱਥੇ ਕਿਤੇ ਤਾਰਾਂ ਦੀ ਰਿਪੇਅਰ ਦੀ ਜ਼ਰੂਰਤ ਹੈ, ਤੁਰੰਤ ਕਾਰਵਾਈ ਕਰਦੇ ਹੋਏ ਰਿਪੇਅਰ ਕਰਵਾਈ ਜਾਵੇ | ਉਦਯੋਗਪਤੀਆਂ ਵਲੋਂ ਉਦਯੋਗਿਕ ਖੇਤਰ ਦੇ ਆਲੇ ਦੁਆਲੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਪੁਲੀਸ ਪਾਰਟੀਆਂ ਤਾਇਨਾਤ ਕਰਨ ਤੇ ਰਾਤ ਦੇ ਸਮੇਂ ਗਸ਼ਤ ਵਧਾਉਣ ਲਈ ਹੁਕਮ ਦਿੱਤੇ | ਉਨ੍ਹਾਂ ਦੱਸਿਆ ਕਿ ਰਾਤ ਦੇ ਸਮੇਂ ਅਕਸਰ ਫ਼ੈਕਟਰੀ ਤੋਂ ਕੰਮ ਕਰਕੇ ਘਰ ਜਾਣ ਵਾਲੇ ਕਰਮਚਾਰੀਆਂ ਤੋਂ ਰਸਤੇ 'ਚ ਲੁੱਟ ਹੋ ਜਾਂਦੀ ਹੈ | ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੀਆਂ ਦੁਰਘਟਨਾਵਾਂ ਵਾਪਰੀਆਂ ਹਨ | ਉਨ੍ਹਾਂ ਨੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੂੰ ਰਾਤ ਦੇ ਸਮੇਂ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ | ਇਸ ਉਪਰੰਤ ਡੀ. ਸੀ. ਨੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਰੋਜ਼ਾਨਾ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਤੇ ਕਈਆਂ ਦਾ ਮੌਕੇ 'ਤੇ ਤੁਰੰਤ ਹੱਲ ਕਰਨ ਲਈ ਕਿਹਾ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਉਦਯੋਗਿਕ ਤੇ ਰਿਹਾਇਸ਼ੀ ਖੇਤਰਾਂ 'ਚ ਪੈਟਰੋਲਿੰਗ ਵਧਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਸ਼ਹਿਰ ਵਾਸੀਆਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਹੋਵੇ | ਉਨ੍ਹਾਂ ਸਪਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਹ ਖ਼ੁਦ ਇਨ੍ਹਾਂ ਕੰਮਾਂ ਦੀ ਨਿਗਰਾਨੀ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਕਿਹੜੀਆਂ ਸੜਕਾਂ ਦਾ ਕੰਮ ਪਹਿਲ ਦੇ ਆਧਾਰ 'ਤੇ ਹੋਣਾ ਚਾਹੀਦਾ ਹੈ ਇਸ ਸਬੰਧੀ ਲਿਖਤੀ ਤੌਰ 'ਤੇ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਸ ਸਬੰਧੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਜਲਦੀ ਕੰਮ ਕਰਨ ਲਈ ਨਿਰਦੇਸ਼ ਦਿੱਤੇ ਜਾ ਸਕਣ | ਇਸ ਮੌਕੇ ਭਵਦੀਪ ਸਰਦਾਨਾ, ਇੰਦਰ ਖੁਰਾਨਾ, ਅਸ਼ੋਕ ਸੇਠੀ ਸਮੇਤ ਕਈ ਸਨਅਤਕਾਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕ ਆਪਣੇ ਘਰਾਂ ਤੇ ਦੁਕਾਨਾਂ ਦਾ ਕੂੜਾ ਆਪ ਸੁੱਟਣ ਦੀ ਕੋਸ਼ਿਸ਼ ਕਰਨ- ਮਾਸਟਰ ਮੰਨਣ ਅਗਲੀ ਖ਼ਬਰ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਕੰਮ ਛੋੜ ਹੜਤਾਲ 'ਤੇ ਧਰਨਾ 8ਵੇਂ ਦਿਨ ਵਿਚ ਦਾਖ਼ਲ
Ad Position 24