06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੁਲਤਾਨਪੁਰ ਲੋਧੀ ਦੀ ਹਰ ਸੀਟ 'ਤੇ ਚੋਣ ਲੜੇਗਾ ਸ਼੍ਰੋਮਣੀ ਅਕਾਲੀ ਦਲ- ਇੰਦਰਜੀਤ ਸਿੰਘ ਜੋਸਨ ਲੋਕ ਮੌਜੂਦਾ ਸਰਕਾਰ ਤੇ ਕਾਂਗਰਸ ਦੀਆਂ ਨਾਕਾਮ ਨੀਤੀਆਂ ਤੋਂ ਤੰਗ

Ad Position 21
No active advertisement
ਅਜੀਤ ਡੈਸਕ 14-05-2026
ਸੁਲਤਾਨਪੁਰ ਲੋਧੀ, 13 ਮਈ (ਨਰੇਸ਼ ਹੈਪੀ, ਥਿੰਦ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਦੇ ਸਿਆਸੀ ਮਾਹੌਲ ਵਿਚ ਚੱਲ ਰਹੀਆਂ ਸਰਗਰਮੀਆਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਅਤੇ ਸਮਾਜ ਸੇਵੀ ਇੰਦਰਜੀਤ ਸਿੰਘ ਜੋਸਨ ਨੇ ਵੱਡਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਦੀਆਂ ਸਾਰੀਆਂ 13 ਸੀਟਾਂ 'ਤੇ ਪੂਰੀ ਤਾਕਤ ਨਾਲ ਚੋਣ ਲੜੇਗਾ ਅਤੇ ਇਸ ਵਾਰ ਸ਼ਹਿਰ ਵਿਚ ਅਕਾਲੀ ਦਲ ਦੀ ਭਾਰੀ ਬਹੁਮਤ ਨਾਲ ਜਿੱਤ ਯਕੀਨੀ ਹੈ | ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੋਸਨ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਪੰਥਕ ਹਲਕਾ ਹਮੇਸ਼ਾ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਕਿਲ੍ਹਾ ਰਿਹਾ ਹੈ ਪਰ ਪਿਛਲੇ ਕੁੱਝ ਸਾਲਾਂ ਦੌਰਾਨ ਮੌਜੂਦਾ ਸਰਕਾਰ ਤੇ ਕਾਂਗਰਸ ਪਾਰਟੀ ਨੇ ਸ਼ਹਿਰ ਦੇ ਵਿਕਾਸ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ, ਪਰ ਧਰਾਤਲ 'ਤੇ ਕੋਈ ਵਿਕਾਸ ਨਹੀਂ ਦਿਖਾਈ ਦਿੱਤਾ | ਉਨ੍ਹਾਂ ਦੋਸ਼ ਲਗਾਇਆ ਕਿ ਪਵਿੱਤਰ ਸ਼ਹਿਰ ਦਾ ਦਰਜਾ ਹੋਣ ਦੇ ਬਾਵਜੂਦ ਵੀ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ, ਗਲੀਆਂ ਦੀ ਹਾਲਤ ਬਦਤਰ ਹੈ ਅਤੇ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਾ ਹੈ | ਹਰ ਪਾਸੇ ਕੂੜੇ ਦੇ ਢੇਰ ਲੱਗੇ ਹੋਏ ਹਨ, ਪਰ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ | ਜੋਸਨ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕਾਂ ਨੂੰ ਸਿਰਫ਼ ਝੂਠੇ ਦਾਅਵੇ ਅਤੇ ਇਸ਼ਤਿਹਾਰ ਹੀ ਦਿੱਤੇ ਹਨ, ਜਦਕਿ ਕਾਂਗਰਸ ਪਾਰਟੀ ਆਪਣੇ ਰਾਜ ਦੌਰਾਨ ਵੀ ਸ਼ਹਿਰ ਲਈ ਕੋਈ ਵੱਡਾ ਵਿਕਾਸ ਨਹੀਂ ਕਰ ਸਕੀ | ਉਨ੍ਹਾਂ ਕਿਹਾ ਕਿ ਹੁਣ ਲੋਕ ਦੋਵੇਂ ਪਾਰਟੀਆਂ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਬਦਲਾਅ ਚਾਹੁੰਦੇ ਹਨ | ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਆਗੂਆਂ ਦੀ ਇਕ ਮੀਟਿੰਗ ਵੀ ਹੋਈ, ਜਿਸ ਵਿਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕੁੱਝ ਵਾਰਡਾਂ ਤੋਂ ਪਾਰਟੀ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ, ਜਦਕਿ ਬਾਕੀ ਰਹਿੰਦੇ ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹਿਰ ਦੀਆਂ ਸਾਰੀਆਂ 13 ਸੀਟਾਂ 'ਤੇ ਚੋਣ ਮੈਦਾਨ ਵਿਚ ਉੱਤਰੇਗਾ ਤੇ ਲੋਕਾਂ ਦੇ ਸਹਿਯੋਗ ਨਾਲ ਇਤਿਹਾਸਕ ਜਿੱਤ ਦਰਜ ਕਰੇਗਾ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਅਕਾਲੀ ਦਲ ਦੇ ਹੱਕ ਵਿਚ ਵੱਡਾ ਮਾਹੌਲ ਬਣੇਗਾ ਅਤੇ ਹੋਰ ਪਾਰਟੀਆਂ ਦੇ ਕਈ ਆਗੂ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਦੇ ਘਰੋਂ ਹਥਿਆਰ, ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਚੋਰ ਹੋਏ ਫਰਾਰ <br/> ਅਗਲੀ ਖ਼ਬਰ ਲੋਕ ਆਪਣੇ ਘਰਾਂ ਤੇ ਦੁਕਾਨਾਂ ਦਾ ਕੂੜਾ ਆਪ ਸੁੱਟਣ ਦੀ ਕੋਸ਼ਿਸ਼ ਕਰਨ- ਮਾਸਟਰ ਮੰਨਣ
Ad Position 24