06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਲਿਟਲ ਏਾਜਲਸ ਕੋ ਐਡ ਸਕੂਲ ਦਾ ਕਾਮਰਸ ਤੇ ਆਰਟਸ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 14-05-2026
ਕਪੂਰਥਲਾ, 13 ਮਈ (ਵਿਸ਼ੇਸ਼ ਪ੍ਰਤੀਨਿਧ)-ਲਿਟਲ ਏਾਜਲਸ ਕੋ ਐਡ ਸਕੂਲ ਕਪੂਰਥਲਾ ਦਾ 12ਵੀਂ ਜਮਾਤ ਦਾ ਕਾਮਰਸ ਤੇ ਆਰਟਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਦੱਸਿਆ ਕਿ 12ਵੀਂ ਜਮਾਤ ਦੀ ਪ੍ਰੀਖਿਆ ਵਿਚ 19 ਵਿਦਿਆਰਥੀ ਬੈਠੇ ਜਿਨ੍ਹਾਂ ਵਿਚੋਂ ਕਾਮਰਸ ਗਰੁੱਪ ਦੀ ਵਿਦਿਆਰਥਣ ਭਵਿਆ ਨੇ 96.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ, ਭੂਮਿਕਾ ਨੇ 92.6 ਅੰਕ ਹਾਸਲ ਕਰਕੇ ਦੂਜਾ ਤੇ ਮਹਿਕ ਨੇ 91 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ ਵਿਚ ਤਨਵੀਰ ਹੰਸ ਨੇ 92.8 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦੇ 4 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਤੇ 5 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਵਿਦਿਆਰਥੀਆਂ ਦੀ ਸ਼ਾਨਦਾਰ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੀ ਵਿਦਿਆਰਥਣ ਭਵਲੀਨ ਕੌਰ ਭਾਟੀਆ ਨੇ 12ਵੀਂ ਜਮਾਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਮਾਝਾ ਜ਼ੋਨ 'ਚ ਕੀਤੀਆਂ ਅਹਿਮ ਨਿਯੁਕਤੀਆਂ <br/>
Ad Position 24