06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮਾਂ ਅੰਬੇ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਰੀਆ ਤੇ ਗੁਰਕੀਰਤ ਕੌਰ 93 ਪ੍ਰਤੀਸ਼ਤ ਅੰਕਾਂ ਨਾਲ ਸਕੂਲ 'ਚ ਰਹੀਆਂ ਅੱਵਲ

Ad Position 21
No active advertisement
ਅਜੀਤ ਡੈਸਕ 14-05-2026
ਫਗਵਾੜਾ, 13 ਮਈ (ਹਰਜੋਤ ਸਿੰਘ ਚਾਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ 'ਚ ਮਾਂ ਅੰਬੇ ਗਰਲਜ਼ ਸੀਨੀਅਰ ਸਕੈਂਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਕੁਲਵਿੰਦਰ ਕੌਰ ਪਰਮਾਰ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਬੋਰਡ ਵਲੋਂ ਐਲਾਨੇ ਨਤੀਜਿਆਂ ਅਨੁਸਾਰ ਮੈਡੀਕਲ ਗਰੁੱਪ ਦੀ ਵਿਦਿਆਰਥਣ ਰੀਆ ਤੇ ਆਰਟਸ ਦੀ ਗੁਰਕੀਰਤ ਕੌਰ ਨੇ 92.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਸਕੂਲ 'ਚ ਪਹਿਲਾ ਸਥਾਨ ਹਾਸਲ ਕੀਤਾ | ਦੂਜੇ ਸਥਾਨ 'ਤੇ ਕਾਮਰਸ ਗਰੁੱਪ ਦੀ ਵਿਦਿਆਰਥਣ ਅੰਸ਼ਿਕਾ ਜੈਸਵਾਲ ਨੇ 92.4 ਪ੍ਰਤੀਸ਼ਤ ਅੰਕ ਹਾਸਲ ਕੀਤੇ, ਜਦਕਿ ਮੈਡੀਕਲ ਗਰੁੱਪ ਦੀ ਮੁਸਕਾਨ ਬੰਗੜ ਨੇ 92 ਪ੍ਰਤੀਸ਼ਤ ਅੰਕਾਂ ਨਾਲ ਸਕੂਲ 'ਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕੁੱਲ 22 ਵਿਦਿਆਰਥਣਾਂ ਵਿਚੋਂ 8 ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਜਦਕਿ 12 ਵਿਦਿਆਰਥਣਾਂ ਨੇ 80 ਪ੍ਰਤੀਸ਼ਤ ਤੋਂ ਵੱਧ ਅਤੇ 2 ਵਿਦਿਆਰਥਣਾਂ ਨੇ 75 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ ਹੈ | ਇਸ ਮੌਕੇ ਸਕੂਲ ਦੇ ਪੈਟਰਨ ਕੇ.ਕੇ. ਸਰਦਾਨਾ ਤੇ ਸਕੱਤਰ ਅਵਤਾਰ ਸਿੰਘ ਨੇ ਵਿਦਿਆਰਥਣਾਂ, ਮਾਪਿਆਂ ਤੇ ਸਕੂਲ ਸਟਾਫ਼ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥਣਾਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ | ਮੈਨੇਜਮੈਂਟ ਨੇ ਵਿਦਿਆਰਥਣਾਂ ਨੂੰ ਭਵਿੱਖ 'ਚ ਹੋਰ ਤਨਦੇਹੀ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਤੇ ਕਿਹਾ ਕਿ ਇਹ ਵਿੱਦਿਅਕ ਅਦਾਰਾ ਹਮੇਸ਼ਾ ਗੁਣਵੱਤਾ ਭਰੀ ਸਿੱਖਿਆ ਤੇ ਸੰਸਕਾਰ ਦੇਣ ਲਈ ਵਚਨਬੱਧ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੀ ਵਿਦਿਆਰਥਣ ਭਵਲੀਨ ਕੌਰ ਭਾਟੀਆ ਨੇ 12ਵੀਂ ਜਮਾਤ ਸ਼ਾਨਦਾਰ ਪ੍ਰਦਰਸ਼ਨ ਕੀਤਾ
Ad Position 24