06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 14-05-2026
ਭੁਲੱਥ, 13 ਮਈ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਹਰ ਸਾਲ ਦੀ ਤਰਾਂ ਇਸ ਵਾਰ ਵੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਬੋਰਡ ਪ੍ਰੀਖਿਆ ਵਿਚ 100 ਪ੍ਰਤੀਸ਼ਤ ਨਤੀਜਾ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਨਤੀਜੇ ਦੌਰਾਨ ਸਾਇੰਸ ਸਟ੍ਰੀਮ ਵਿਚ ਸਵਰੀਤ ਕੌਰ ਨੇ 87.4ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਤੇ ਸਰਵਿੰਦਰ ਸਿੰਘ ਨੇ 87.2ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਕਾਮਰਸ ਸਟ੍ਰੀਮ ਵਿਚ ਹਰਮਨ ਮਾਨ ਨੇ 85.8ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਹਿਊਮੈਨਿਟੀਜ਼ ਸਟ੍ਰੀਮ ਵਿਚ ਮਨਪ੍ਰੀਤ ਕੌਰ ਨੇ 83.6 ਪ੍ਰਤੀਸ਼ਤ ਅੰਕਾਂ ਨਾਲ ਸਿਰਮੌਰ ਸਥਾਨ ਪ੍ਰਾਪਤ ਕੀਤਾ | ਸਕੂਲ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ | ਕਈ ਵਿਦਿਆਰਥੀਆਂ ਨੇ ਵਿਸ਼ੇਸ਼ ਯੋਗਤਾ ਨਾਲ ਪ੍ਰੀਖਿਆ ਪਾਸ ਕਰਕੇ ਵੱਖ-ਵੱਖ ਵਿਸ਼ਿਆਂ ਵਿਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਤੇ ਪਿ੍ੰਸੀਪਲ ਮੈਡਮ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੁਦੀਕਸ਼ਾ ਨੇ 97.4 ਫ਼ੀਸਦੀ ਅੰਕ ਹਾਸਿਲ ਕਰਕੇ ਜ਼ਿਲੇ੍ਹ 'ਚੋਂ ਦੂਸਰਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਮਾਂ ਅੰਬੇ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਰੀਆ ਤੇ ਗੁਰਕੀਰਤ ਕੌਰ 93 ਪ੍ਰਤੀਸ਼ਤ ਅੰਕਾਂ ਨਾਲ ਸਕੂਲ...
Ad Position 24