06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 14-05-2026
ਸੁਲਤਾਨਪੁਰ ਲੋਧੀ, 13 ਮਈ (ਨਰੇਸ਼ ਹੈਪੀ, ਥਿੰਦ)-ਸੀ.ਬੀ.ਐੱਸ.ਈ. ਬੋਰਡ ਨਵੀਂ ਦਿੱਲੀ ਵਲੋਂ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਜਿਸ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਬਾਰ੍ਹਵੀਂ ਕਲਾਸ ਦੇ 131 ਵਿਦਿਆਰਥੀ ਵੱਖ-ਵੱਖ ਵਿਸ਼ਿਆਂ ਦੀ ਪ੍ਰੀਖਿਆ 'ਚ ਬੈਠੇ ਸਨ, ਜਿਨ੍ਹਾਂ ਵਿਚ ਨਵਜੋਤ ਕੌਰ ਨੇ ਆਰਟਸ ਵਿਸ਼ੇ ਵਿਚੋਂ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ 8 ਵਿਦਿਆਰਥੀਆਂ ਨੇ 95 ਫ਼ੀਸਦੀ ਅੰਕ, 27 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਤੇ 57 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਤੇ ਬਾਕੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਬਾਰ੍ਹਵੀਂ ਕਲਾਸ ਪਾਸ ਕੀਤੀ | ਪਿ੍ੰਸੀਪਲ ਮੋਨਾ ਘਈ ਨੇ ਦੱਸਿਆ ਕਿ ਪੂਰੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਦੇ ਨਾਲ ਹੀ ਬਲਾਕ ਸੁਲਤਾਨਪੁਰ ਲੋਧੀ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰ ਕੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਇਲਾਕੇ ਵਿਚ ਰੌਸ਼ਨ ਕੀਤਾ | ਪਿ੍ੰਸੀਪਲ ਮੋਨਾ ਘਈ ਵਲੋਂ ਸਾਰੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਦੱਸਿਆ ਕਿ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਨਵਜੋਤ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਮ ਪੂਰੇ ਇਲਾਕੇ ਵਿਚ ਰੌਸ਼ਨ ਕੀਤਾ | ਪਿ੍ੰਸੀਪਲ ਵੱਲੋਂ ਨਵਜੋਤ ਕੌਰ ਤੇ ਉਸ ਦੇ ਮਾਪਿਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | 12ਵੀਂ ਆਰਟਸ ਵਿਚੋਂ ਨਵਜੋਤ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਸਮੀਤ ਕੌਰ ਨੇ 95.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਤੇ ਮੁਸਕਾਨ ਦੀਪ ਕੌਰ ਤੇ ਕੋਮਲਪ੍ਰੀਤ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | 12ਵੀਂ ਕਾਮਰਸ ਵਿਚੋਂ ਮਨਪ੍ਰੀਤ ਕੌਰ, ਦਕਸ਼ ਗੁਪਤਾ, ਇਸ਼ਮੀਤ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਮਰੀਤ ਕੌਰ ਤੇ ਨਿਭਾ ਕੁਮਾਰੀ ਮਹਿਤਾ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਤੇ ਪ੍ਰਭਨੂਰ ਸਿੰਘ ਤੇ ਹੁਸਨਪ੍ਰੀਤ ਹੁੰਦਲ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | 12ਵੀਂ ਸਾਇੰਸ ਵਿਚੋਂ ਭਵਿਯਾ ਧੀਰ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸ਼ੁੱਭਰੀਤ ਕੌਰ ਅਤੇ ਵੰਸ਼ਿਕਾ ਨੇ ਦੂਸਰਾ, ਇਸ਼ਮੀਤ ਕੌਰ, ਅਮਨੀਤ ਕੌਰ ਤੇ ਸੀਆ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ ਨੇ ਸਕੂਲ ਦੇ ਪਿ੍ੰਸੀਪਲ ਮੋਨਾ ਘਈ (ਸੀਨੀਅਰ ਵਿੰਗ), ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦੀਆਂ ਕਿਹਾ ਕਿ ਇਸ ਵਧੀਆ ਨਤੀਜੇ ਦਾ ਸਿਹਰਾ ਪਿ੍ੰਸੀਪਲ ਮੋਨਾ ਘਈ ਦੀ ਯੋਗ ਅਗਵਾਈ ਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਲਗਨ ਨੂੰ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸੇਵਾਵਾਂ ਵਿਚ ਜਾਣ ਦੀ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਹੀ ਤਰਨੰਮ ਕੌਰ ਥਿੰਦ ਅਗਲੀ ਖ਼ਬਰ ਸੁਦੀਕਸ਼ਾ ਨੇ 97.4 ਫ਼ੀਸਦੀ ਅੰਕ ਹਾਸਿਲ ਕਰਕੇ ਜ਼ਿਲੇ੍ਹ 'ਚੋਂ ਦੂਸਰਾ ਸਥਾਨ ਹਾਸਿਲ ਕੀਤਾ
Ad Position 24