06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

12ਵੀਂ ਜਮਾਤ ਦੇ ਨਤੀਜੇ 'ਚ ਕਪੂਰਥਲਾ ਜ਼ਿਲ੍ਹਾ 95.31 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪੰਜਾਬ 'ਚੋਂ 5ਵੇਂ ਸਥਾਨ 'ਤੇ ਰਿਹਾ

Ad Position 21
No active advertisement
ਅਜੀਤ ਡੈਸਕ 14-05-2026

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਬਾਰ੍ਹਵੀਂ ਦਾ ਨਤੀਜਾ
ਕਪੂਰਥਲਾ, 13 ਮਈ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਕਪੂਰਥਲਾ ਜ਼ਿਲ੍ਹੇ ਨੇ 95.31 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ | ਇਸ ਪ੍ਰੀਖਿਆ ਵਿਚ ਜ਼ਿਲ੍ਹੇ ਦੇ 12ਵੀਂ ਜਮਾਤ ਦੀ ਪ੍ਰੀਖਿਆ ਵਿਚ 6691 ਵਿਦਿਆਰਥੀ ਬੈਠੇ ਜਿਨ੍ਹਾਂ ਵਿਚੋਂ 6377 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ | ਜ਼ਿਲ੍ਹੇ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੀ ਵਿਦਿਆਰਥਣ ਤਰੰਨਮ ਕੌਰ ਥਿੰਦ ਪੁੱਤਰੀ ਹਰਸਿਮਰਤ ਸਿੰਘ ਥਿੰਦ ਨੇ 99.60 ਪ੍ਰਤੀਸ਼ਤ ਅੰਕ ਹਾਸਲ ਜ਼ਿਲ੍ਹੇ ਵਿਚੋਂ ਪਹਿਲਾ, ਸੁਧਿਕਸ਼ਾ ਪੁੱਤਰੀ ਲਖਵੀਰ ਰਾਮ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਨੇ 97.40 ਪ੍ਰਤੀਸ਼ਤ ਅੰਕ ਹਾਸਲ ਕਰਕੇ ਜ਼ਿਲ੍ਹੇ ਵਿਚੋਂ ਦੂਜਾ ਤੇ ਗੁਰਸ਼ਾਨ ਸਿੰਘ ਪੁੱਤਰ ਵਿਕਰਮ ਸਿੰਘ ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਨੇ 97 ਪ੍ਰਤੀਸ਼ਤ ਅੰਕ ਹਾਸਲ ਕਰਕੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤੇ ਤੇ ਇਹ ਤਿੰਨੇ ਵਿਦਿਆਰਥੀ ਬੋਰਡ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਵਿਚ ਸਫ਼ਲ ਰਹੇ | ਪ੍ਰਾਪਤ ਜਾਣਕਾਰੀ ਅਨੁਸਾਰ ਯੁਵਰਾਜ ਸਿੰਘ ਵੜੈਚ ਪੁੱਤਰ ਹਰਜਿੰਦਰ ਸਿੰਘ ਐਮੀਨੈਂਸ ਸਕੂਲ ਕਪੂਰਥਲਾ ਨੇ 96.20 ਪ੍ਰਤੀਸ਼ਤ ਅੰਕ ਹਾਸਲ ਕਰਕੇ ਜ਼ਿਲ੍ਹੇ ਵਿਚੋਂ ਚੌਥਾ ਅੰਕਿਤ ਕਾਲੀਆ ਪੁੱਤਰ ਵਿਸ਼ਵਦੀਪਕ ਕਾਲੀਆ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਨੇ 96.20 ਪ੍ਰਤੀਸ਼ਤ ਹਾਸਲ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਅਨਮੋਲਪ੍ਰੀਤ ਪੁੱਤਰੀ ਤਰਲੋਕ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਨੇ 96 ਪ੍ਰਤੀਸ਼ਤ ਅੰਕ, ਰਵਿੰਦਰ ਪੁੱਤਰੀ ਸੁਖਜਿੰਦਰ ਸਿੰਘ ਸਕੂਲ ਆਫ਼ ਐਮੀਨੈਂਸ ਕਪੂਰਥਲਾ ਨੇ 95.80 ਪ੍ਰਤੀਸ਼ਤ ਅੰਕ, ਸਿਮਰਨ ਕੌਰ ਪੁੱਤਰੀ ਜੀਤ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੱਖਪੁਰ) ਕਪੂਰਥਲਾ ਨੇ 95.60 ਪ੍ਰਤੀਸ਼ਤ ਅੰਕ, ਰੂਬਲਪ੍ਰੀਤ ਕੌਰ ਪੁੱਤਰੀ ਰਘਬੀਰ ਸਿੰਘ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਖਾਣਵਾਲਾ (ਕਪੂਰਥਲਾ) ਨੇ 95.40 ਪ੍ਰਤੀਸ਼ਤ ਅੰਕ ਤੇ ਅਦਿੱਤਿਆ ਗੰਗੜ ਪੁੱਤਰੀ ਰਣਜੀਤ ਸਿੰਘ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਨੇ 95.40 ਪ੍ਰਤੀਸ਼ਤ ਅੰਕ ਹਾਸਲ ਕਰਕੇ ਕ੍ਰਮਵਾਰ ਛੇਵਾਂ, ਸੱਤਵਾਂ, ਅੱਠਵਾਂ, ਨੌਵਾਂ ਤੇ ਦਸਵਾਂ ਸਥਾਨ ਹਾਸਲ ਕੀਤਾ | ਜ਼ਿਲ੍ਹੇ ਦੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜਿੰਦਰ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਨੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਪੰਜਾਬ ਵਿਚ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਸਕੂਲ ਮੁਖੀਆਂ ਨੂੰ ਵੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਦੁਪਾਲਪੁਰ ਮੰਡੀ 'ਚ ਚੁਕਾਈ ਠੱਪ ਹੋਣ ਕਰਕੇ ਆੜ੍ਹਤੀ ਤੇ ਮਜ਼ਦੂਰ ਡਾਢੇ ਪ੍ਰੇਸ਼ਾਨ ਅਗਲੀ ਖ਼ਬਰ ਸਿਵਲ ਸੇਵਾਵਾਂ ਵਿਚ ਜਾਣ ਦੀ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਹੀ ਤਰਨੰਮ ਕੌਰ ਥਿੰਦ
Ad Position 24