29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਚੋਣਾਂ ਲਈ ਅੱਜ ਤੱਕ 6 ਉਮੀਦਵਾਰਾਂ ਦੇ ਨਾਮਜ਼ਦਗੀ ਪਰਚੇ <br/>

Ad Position 21
No active advertisement
ਅਜੀਤ ਡੈਸਕ 15-05-2026
ਕਪੂਰਥਲਾ, 14 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ 26 ਮਈ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀ ਪਰਚੇ ਭਰਨ ਦੇ ਦੂਜੇ ਦਿਨ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਲ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਕਪੂਰਥਲਾ ਲਈ 1 ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ 5 ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਭਰੇ | ਉਨ੍ਹਾਂ ਕਿਹਾ ਕਿ ਨਗਰ ਨਿਗਮ ਕਪੂਰਥਲਾ ਦੇ 50 ਵਾਰਡਾਂ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਲਈ ਨਾਮਜ਼ਦਗੀ ਪਰਚੇ ਦਾਖਲ ਕਰਨ ਦੀ ਆਖ਼ਰੀ ਤਰੀਕ 16 ਮਈ ਨਿਸ਼ਚਿਤ ਕੀਤੀ ਗਈ ਹੈ ਤੇ ਇਸ ਮਿਤੀ ਤੱਕ ਉਮੀਦਵਾਰ ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਆਪਣੇ ਨਾਮਜ਼ਦਗੀ ਪਰਚੇ ਸਬੰਧਿਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿਚ ਦਾਖਲ ਕਰਨਗੇ | ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪਰਚਿਆਂ ਦੀ ਪੜਤਾਲ 18 ਮਈ ਦਿਨ ਸੋਮਵਾਰ ਨੂੰ ਹੋਵੇਗੀ ਤੇ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪਰਚੇ ਵਾਪਸ ਲਏ ਜਾ ਸਕਣਗੇ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਤੇ ਨਗਰ ਕੌਂਸਲ ਦੀ ਇਸ ਚੋਣ ਵਿਚ ਈ.ਵੀ.ਐਮ. ਦੀ ਥਾਂ ਬੈਲਟ ਪੇਪਰ ਰਾਹੀਂ ਹੋਵੇਗੀ | ਜਿਹੜੇ ਉਮੀਦਵਾਰ ਚੋਣ ਮੈਦਾਨ ਵਿਚ ਰਹਿ ਜਾਣਗੇ ਉਨ੍ਹਾਂ ਦੇ ਚੋਣ ਲਈ ਬੈਲਟ ਪੇਪਰ ਤਿਆਰ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ 26 ਮਈ ਨੂੰ ਹੋਣ ਵਾਲੀ ਨਗਰ ਨਿਗਮ ਤੇ ਨਗਰ ਕੌਂਸਲ ਦੀ ਚੋਣ ਲਈ ਚੋਣ ਅਮਲੇ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ 16 ਮਈ ਨੂੰ ਸਵੇਰੇ 10 ਵਜੇ ਨਗਰ ਨਿਗਮ ਕਪੂਰਥਲਾ ਲਈ ਨਿਯੁਕਤ ਚੋਣ ਅਮਲੇ ਦੀ ਰਿਹਰਸਲ ਵਿਰਸਾ ਵਿਹਾਰ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਚੋਣ ਅਮਲੇ ਦੀ ਚੋਣ ਰਿਹਰਸਲ ਕੈਂਬਰਿਜ ਸਕੂਲ ਸੁਲਤਾਨਪੁਰ ਲੋਧੀ ਵਿਚ ਇਸੇ ਦਿਨ ਹੀ ਹੋਵੇਗੀ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਨਗਰ ਕੌਂਸਲ ਦੀਆਂ ਚੋਣਾਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਕਮ ਜ਼ਿਲ੍ਹਾ ਚੋਣ ਅਫ਼ਸਰ ਦੀ ਦੇਖ ਰੇਖ ਹੇਠ ਨਿਰਪੱਖ, ਸੁਤੰਤਰ ਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਚੋਣ ਲੜਨ ਦੇ ਚਾਹਵਾਨ 400 ਦੇ ਕਰੀਬ ਵਿਅਕਤੀਆਂ ਨੂੰ ਐੱਨ.ਓ.ਸੀ. ਜਾਰੀ <br/> ਅਗਲੀ ਖ਼ਬਰ ਨਗਰ ਪੰਚਾਇਤ ਭੁਲੱਥ ਵਿਖੇ ਅਣਮਿਥੇ ਸਮੇਂ ਲਈ ਚੱਲ ਰਹੀ ਕਰਮਚਾਰੀਆਂ ਦੀ ਹੜਤਾਲ ਨੂੰ ਬਸਪਾ ਆਗੂਆਂ ਵਲੋਂ ਸਮਰਥਨ <br/>
Ad Position 24