29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਫ਼ਾਈ ਸੇਵਕਾਂ ਦੇ ਧਰਨੇ 'ਚ ਵਿਧਾਇਕ ਖਹਿਰਾ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 15-05-2026
ਭੁਲੱਥ, 14 ਮਈ (ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਦਫ਼ਤਰ ਭੁਲੱਥ ਵਿਖੇ ਦਫ਼ਤਰੀ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਵੱਲੋਂ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਦੇ ਚੱਲਦਿਆਂ ਲਗਾਏ ਧਰਨੇ ਵਿਚ ਅੱਜ ਨੌਵੇਂ ਦਿਨ ਹਲਕਾ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਪਣੇ ਸਾਥੀਆਂ ਨਾਲ ਸ਼ਾਮਲ ਹੋਏ | ਇਸ ਮੌਕੇ ਵਿਧਾਇਕ ਖਹਿਰਾ ਨੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ | ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਖਹਿਰਾ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕਦੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਮਜ਼ਦੂਰ ਦਿਵਸ ਮਨਾਉਣ ਅਤੇ ਮਜ਼ਦੂਰਾਂ ਦੇ ਹੱਕਾਂ ਦੀਆਂ ਗੱਲਾਂ ਕਰ ਰਹੀ ਹੈ, ਜਦਕਿ ਦੂਜੇ ਪਾਸੇ ਮਜ਼ਦੂਰ ਆਪਣੀਆਂ ਮੰਗਾਂ ਲਈ ਧਰਨਿਆਂ 'ਤੇ ਬੈਠਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਤੋਂ ਵੱਧ ਆਮ ਆਦਮੀ ਕੋਈ ਨਹੀਂ ਹੋ ਸਕਦਾ, ਪਰ ਆਮ ਆਦਮੀ ਦੀ ਗੱਲ ਕਰਨ ਵਾਲੀ ਸਰਕਾਰ ਖ਼ਾਸ ਲੋਕਾਂ ਨੂੰ ਤਰਜੀਹ ਦੇ ਰਹੀ ਹੈ ਜਦ ਕਿ ਗ਼ਰੀਬ ਲੋਕ ਗਰਮੀ ਵਿਚ ਧਰਨੇ ਲਗਾ ਕੇ ਬੈਠੇ ਹਨ | ਖਹਿਰਾ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਕੂੜੇ ਦੇ ਢੇਰ ਲੱਗ ਰਹੇ ਹਨ, ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਜਿਹੇ ਵਿਚ ਪੰਜਾਬ ਸਰਕਾਰ ਜ਼ਿੰਮੇਵਾਰ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰਾਂ ਦੀ ਸਫ਼ਾਈ ਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਜਲਦ ਮੰਨ ਕੇ ਹੜਤਾਲ ਖ਼ਤਮ ਕਰਵਾਈ ਜਾਵੇ | ਖਹਿਰਾ ਨੇ ਕਿਹਾ ਕਿ ਉਹ ਸਫ਼ਾਈ ਸੇਵਕਾਂ ਦੇ ਸੰਘਰਸ਼ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੇ ਹਨ | ਇਸ ਮੌਕੇ ਕੌਂਸਲਰ ਰਮਨ ਬੱਬਰ, ਚੇਅਰਮੈਨ ਸੁਰਿੰਦਰ ਕੱਕੜ, ਕਰਨ ਖੱਖ, ਕਾਂਗਰਸੀ ਆਗੂ ਵਰੁਣ ਖੁਰਾਣਾ, ਅਸ਼ਵਨੀ ਚਾਵਲਾ, ਵਿਪਨ ਸੇਠੀ, ਪ੍ਰਦੀਪ ਘਈ, ਸੰਨੀ ਦੱਤਾ, ਵਿਪਨ ਕੁਮਾਰ ਤੋਂ ਇਲਾਵਾ ਨਗਰ ਪੰਚਾਇਤ ਭੁਲੱਥ ਦੇ ਕਰਮਚਾਰੀ ਜੂਨੀਅਰ ਸਹਾਇਕ ਚੰਦਰ ਸ਼ੇਖਰ, ਡੈਨੀਅਲ ਕਲਿਆਣ, ਸੂਬਾ ਸਿੰਘ ਪ੍ਰਧਾਨ, ਕਸ਼ਮੀਰ ਕੌਰ, ਗੁਰਵਿੰਦਰ ਕੌਰ, ਮਨਪ੍ਰੀਤ ਕੌਰ, ਅਨਿਕੇਤ, ਕਿਰਨ, ਗੁਰਜੀਤ ਸਿੰਘ, ਅਸ਼ੋਕ ਕੁਮਾਰ ਪ੍ਰਧਾਨ, ਮਹਿੰਦਰ ਸਿੰਘ, ਅਜੈ, ਜੋਨੀ, ਰਜੇਸ਼ ਕੁਮਾਰ, ਦਮਨ, ਰਾਹੁਲ, ਰਜਿੰਦਰ ਸਿੰਘ, ਸੰਜੀਵ ਕੁਮਾਰ, ਪ੍ਰਕਾਸ਼, ਸੁਭਾਸ਼, ਜਤਿੰਦਰ, ਨਵਲ ਜੋਤ, ਆਕਾਸ਼, ਸੂਰਜ, ਵਿਕਰਮ, ਕਿ੍ਸ਼ਨਾ, ਕਰਨ, ਸਾਗਰ, ਰਵੀ, ਰੀਨਾ, ਰਾਜਵੰਤੀ, ਸੁਨੀਤਾ, ਮਨੀਤਾ, ਮਨਜੋਤ, ਬਿਮਲਾ, ਕਮਲੇਸ਼, ਬਸੰਤੀ, ਸੋਨਮ ਅਤੇ ਫੁਲਵੰਤੀ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਚੰਡੀਗੜ੍ਹ 'ਚ ਇਸ ਸਾਲ 4 ਲੱਖ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ <br/>
Ad Position 24