29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 15-05-2026
ਸੁਲਤਾਨਪੁਰ ਲੋਧੀ, 14 ਮਈ (ਥਿੰਦ, ਹੈਪੀ)-ਸੀ.ਬੀ.ਐੱਸ.ਸੀ. ਵੱਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ 'ਚ ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਦੱਸਿਆ ਕਿ ਵਿਦਿਆਰਥਣ ਗੁਰਲੀਨ ਕੌਰ 95 ਫ਼ੀਸਦੀ ਅੰਕਾਂ ਨਾਲ ਪਹਿਲੇ, ਐਸ਼ਮੀਨ ਕੌਰ 93 ਫ਼ੀਸਦੀ ਅੰਕਾਂ ਨਾਲ ਦੂਜੇ ਤੇ ਤਰਨਪ੍ਰੀਤ ਕੌਰ 92.8 ਫ਼ੀਸਦੀ ਅੰਕਾਂ ਦੇ ਨਾਲ ਤੀਸਰੇ ਸਥਾਨ 'ਤੇ ਰਹੀ | ਉਨ੍ਹਾਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆਂ 3 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ, 7 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਤੇ 17 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ, ਜਦਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਰਵਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 12ਵੀਂ ਜਮਾਤ ਕਾਮਰਸ ਤੇ ਆਰਟਸ ਗਰੁੱਪ ਦਾ ਨਤੀਜਾ ਰਿਹਾ 100 ਪ੍ਰਤੀ... ਅਗਲੀ ਖ਼ਬਰ ਸੰਤ ਮਾਝਾ ਸਿੰਘ ਕਰਮ ਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24