29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ ਦੇ ਗੰਭੀਰ ਮਸਲਿਆਂ ਸੰਬੰਧੀ ਡੀ.ਸੀ. ਨੂੰ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 15-05-2026
ਡਡਵਿੰਡੀ, 14 ਮਈ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਪੰਜਾਬ ਵਿਚ ਵੱਧ ਰਹੇ ਆਰਥਿਕ, ਸਮਾਜਿਕ, ਵਾਤਾਵਰਣ ਅਤੇ ਸੰਵਿਧਾਨਕ ਸੰਕਟਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਆਕਾਸ਼ ਬਾਂਸਲ ਰਾਹੀਂ ਸਰਕਾਰ ਨੂੰ ਇੱਕ ਵਿਸਥਾਰ ਮੰਗ ਪੱਤਰ ਸੌਂਪਿਆ ਗਿਆ | ਇਹ ਮੰਗ ਪੱਤਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਡਡਵਿੰਡੀ ਦੀ ਅਗਵਾਈ ਹੇਠ ਦਿੱਤਾ ਗਿਆ, ਜਿਸ ਵਿਚ ਪੰਜਾਬ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰਿਆ ਗਿਆ | ਇਸ ਮੌਕੇ ਜਥੇਦਾਰ ਮੁਖ਼ਤਿਆਰ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਇੱਕ ਵੱਡੇ ਢਾਂਚਾਗਤ ਸੰਕਟ ਵਿਚੋਂ ਲੰਘ ਰਿਹਾ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ, ਉਦਯੋਗਾਂ ਦਾ ਪੰਜਾਬ ਤੋਂ ਬਾਹਰ ਜਾਣਾ, ਖੇਤੀਬਾੜੀ ਉੱਤੇ ਵਧਦਾ ਬੋਝ, ਡਿਗਦਾ ਭੂ-ਜਲ ਪੱਧਰ, ਪਾਣੀ ਅਤੇ ਵਾਤਾਵਰਣ ਨਾਲ ਜੁੜੇ ਖ਼ਤਰੇ, ਨਸ਼ਾ ਅਤੇ ਗੈਂਗਸਟਰਵਾਦ ਵਰਗੇ ਮਸਲੇ ਪੰਜਾਬ ਦੀ ਜਵਾਨੀ ਤੇ ਭਵਿੱਖ ਲਈ ਗੰਭੀਰ ਖ਼ਤਰਾ ਬਣ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸੰਵਿਧਾਨਕ ਹੱਕਾਂ, ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸਰਕਾਰ ਨੂੰ ਤੁਰੰਤ ਅਤੇ ਗੰਭੀਰ ਕਦਮ ਚੁੱਕਣੇ ਚਾਹੀਦੇ ਹਨ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਲੰਬੇ ਸਮੇਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਨੀਤੀਗਤ ਚਰਚਾ ਸ਼ੁਰੂ ਕੀਤੀ ਜਾਵੇ ਅਤੇ ਲੋਕਾਂ ਦੀਆਂ ਚਿੰਤਾਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਵੇ | ਜ਼ਿਲ੍ਹਾ ਪ੍ਰਧਾਨ ਮੁਖ਼ਤਿਆਰ ਸਿੰਘ ਡਡਵਿੰਡੀ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਹੁਣ ਸਿਆਸੀ ਇੱਛਾ ਸ਼ਕਤੀ ਅਤੇ ਲੋਕ ਹਿਤਾਂ ਨੂੰ ਪਹਿਲ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਮੂਲ ਮਸਲਿਆਂ ਵੱਲ ਸਮੇਂ ਸਿਰ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ | ਇਸ ਮੌਕੇ ਸੁਖਜੀਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਸੰਤੋਖ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਬਲਦੇਵ ਸਿੰਘ, ਕੁਲਵੰਤ ਸਿੰਘ, ਸੰਦੀਪ ਸਿੰਘ, ਚਰਨਜੀਤ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਰੱਕੀ ਨਾ ਦਿੱਤੇ ਜਾਣ ਦੇ ਰੋਸ ਵਜੋਂ ਖੇਤੀਬਾੜੀ ਤੇ ਬਾਗਬਾਨੀ ਵਿਕਾਸ ਅਫ਼ਸਰ ਅੱਜ ਕਾਲੇ ਬਿੱਲੇ ਲਗਾਉਣਗੇ-ਹਰਮਨਦੀਪ ਸਿੰਘ... ਅਗਲੀ ਖ਼ਬਰ ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਸਟੇਟ ਮੈਰਿਟ 'ਚ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀ ਗੁਰ...
Ad Position 24