ਕਪੂਰਥਲਾ, 14 ਮਈ (ਅਮਰਜੀਤ ਕੋਮਲ)-ਹਿੰਦੂ ਕੰਨਿਆ ਕਾਲਜੀਏਟ ਸਕੂਲ ਕਪੂਰਥਲਾ ਦਾ 12ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਸਕੂਲ ਦੇ ਅਕਾਦਮਿਕ ਇੰਚਾਰਜ ਸੰਜੀਵ ਭੱਲਾ ਨੇ ਦੱਸਿਆ ਕਿ ਸਕੂਲ ਦੇ 132 ਵਿਦਿਆਰਥੀ ਬੋਰਡ ਦੀ ਪ੍ਰੀਖਿਆ ਵਿਚ ਬੈਠੇ ਸਨ ਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ | ਉਨ੍ਹਾਂ ਕਿਹਾ ਕਿ ਸਕੂਲ ਦੀ ਆਰਟਸ ਗਰੁੱਪ ਦੀ ਗੁਰਲੀਨ ਕੌਰ ਨੇ ਪਹਿਲਾ, ਸੁਖਮਨਪ੍ਰੀਤ ਕੌਰ ਨੇ ਦੂਜਾ ਤੇ ਤਰਨਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਾਮਰਸ ਦੀ ਮੰਨਤਪ੍ਰੀਤ ਕੌਰ ਪਹਿਲੇ, ਗੁਰਸਿਦਕਵੀਰ ਕੌਰ ਸੋਨਾ ਦੂਜੇ ਤੇ ਲੀਲਾ ਤੀਜੇ ਸਥਾਨ 'ਤੇ ਰਹੀ | ਜਦਕਿ ਸਾਇੰਸ ਗਰੁੱਪ ਵਿਚ ਮਨਮੀਤ ਕੌਰ ਨੇ ਪਹਿਲਾ ਤੇ ਸਿਮਰਨਜੀਤ ਕੌਰ ਨੇ ਦੂਜਾ ਤੇ ਖ਼ੁਸ਼ੀ ਨੇ ਤੀਜਾ ਸਥਾਨ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਕਾਲਜੀਏਟ ਸਕੂਲ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਪੜ੍ਹਾਈ ਦੇ ਨਾਲ-ਨਾਲ ਹਰ ਤਰ੍ਹਾਂ ਦੀਆਂ ਸਹਿਅਕਾਦਮਿਕ ਗਤੀਵਿਧੀਆਂ ਵਿਚ ਸ਼ਮੂਲੀਅਤ ਯਕੀਨੀ ਬਣਾਉਂਦਾ ਹੈ | ਉਨ੍ਹਾਂ ਕਿਹਾ ਕਿ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੇ ਸਕਾਲਰਸ਼ਿਪ ਦਾ ਪ੍ਰਬੰਧ ਕੀਤਾ ਗਿਆ ਹੈ | ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਦਿੱਤੇ ਜਾਂਦੇ ਪੋਸਟ ਮੈਟਿ੍ਕ ਸਕਾਲਰਸ਼ਿਪ ਦਾ ਲਾਭ ਵੀ ਦਿੱਤਾ ਜਾਂਦਾ ਹੈ |