25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਸ਼ਾ ਤਸਕਰਾਂ ਦਾ ਪਿੱਛਾ ਕਰ ਰਹੀ ਪੁਲਿਸ 'ਤੇ ਫਾਈਰਿੰਗ-ਕਰਾਸ ਫਾਇਰਿੰਗ ਦੌਰਾਨ ਰਾਹਗੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 16-05-2026
ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)-ਅੱਜ ਦੇਰ ਸ਼ਾਮ ਬੇਗੋਵਾਲ ਦੇ ਅੱਡਾ ਸਤਿਗੁਰ ਵਿਖੇ ਨਸ਼ਾ ਤਸਕਰਾਂ ਦਾ ਪਿੱਛਾ ਕਰ ਰਹੀ ਪੁਲਿਸ ਟੀਮ 'ਤੇ ਨਸ਼ਾ ਤਸਕਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ | ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ, ਇਸ ਦੌਰਾਨ ਗੋਲੀ ਲੱਗਣ ਕਾਰਨ ਇਕ ਰਾਹਗੀਰ ਵੀ ਜ਼ਖਮੀ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਗੋਵਾਲ ਦੇ ਥਾਣਾ ਮੁਖੀ ਕਿਰਪਾਲ ਸਿੰਘ ਨੇ ਦੱਸਿਆ ਕਿ ਸੀ.ਆਈ.ਈ. ਸਟਾਫ਼ ਕਪੂਰਥਲਾ ਦੀ ਪੁਲਿਸ ਟੀਮ ਨਸ਼ਾ ਤਸਕਰਾਂ ਦਾ ਪਿੱਛਾ ਕਰਦੀ ਆ ਰਹੀ ਸੀ, ਜਦੋਂ ਉਹ ਬੇਗੋਵਾਲ ਪੁੱਜੇ ਤਾਂ ਅੱਡਾ ਸਤਿਗੁਰੂ ਨੇੜੇ ਨਸ਼ਾ ਤਸਕਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ | ਇਸ ਦੌਰਾਨ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਟੀਮ ਵਲੋਂ ਵੀ ਫਾਇਰਿੰਗ ਕੀਤੀ ਗਈ | ਫਾਇਰਿੰਗ ਦੌਰਾਨ ਪੁਲਿਸ ਮੁਲਾਜ਼ਮਾਂ ਦੀ ਗੱਡੀ ਦੇ ਸ਼ੀਸ਼ੇ ਵਿਚ ਗੋਲੀ ਲੱਗਣ ਕਾਰਨ ਇਕ ਪੁਲਿਸ ਮੁਲਾਜ਼ਮ ਵੀ ਮਾਮੂਲੀ ਜ਼ਖ਼ਮੀ ਹੋ ਗਿਆ | ਥਾਣਾ ਮੁਖੀ ਕਿਰਪਾਲ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਤੇ ਉਸ ਪਾਸੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਵੀ ਬਰਾਮਦ ਹੋਇਆ ਹੈ | ਉਨ੍ਹਾਂ ਦੱਸਿਆ ਕਿ ਬਾਕੀ ਤਸਕਰਾਂ ਦੀ ਭਾਲ ਕੀਤੀ ਜਾ ਰਹੀ ਹੈ | ਇੱਥੇ ਜ਼ਿਕਰਯੋਗ ਹੈ ਕਿ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਰਾਹਗੀਰ ਦੀ ਪਹਿਚਾਣ ਸਤਪਾਲ ਸਾਬਕਾ ਸਰਪੰਚ ਤੇ ਨੰਬਰਦਾਰ ਨਡਾਲੀ ਵਜੋਂ ਹੋਈ ਹੈ, ਜਿਸ ਦੇ ਪੱਟ ਵਿਚ ਲੱਗਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ ਬੇਗੋਵਾਲ ਦੇ ਕਰਤਾਰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਐੱਸ.ਆਈ.ਆਰ. ਦੀ ਸ਼ੁਰੂਆਤ, 25 ਜੂਨ ਤੋਂ-791 ਬੀ.ਐਲ.ਓ., 77 ਸੁਪਰਵਾਈਜ਼ਰ ਤੇ 4 ਈ.ਆਰ.ਓ. ਤਾਇਨਾਤ-ਅਕਾਸ਼... ਅਗਲੀ ਖ਼ਬਰ ਐਫ਼.ਆਈ.ਆਰ 'ਤੇ ਸਰਕਾਰ ਦੀ ਚੁੱਪ 'ਤੇ ਹਾਈ ਕੋਰਟ ਸਖ਼ਤ <br/>
Ad Position 24