25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 16-05-2026
ਫਗਵਾੜਾ, 15 ਮਈ (ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐਚ.ਓ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਜੈਨ ਮਾਡਲ ਸਕੂਲ ਨੇੜਿਓ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਪਾਰਸ ਪੁੱਤਰ ਰਕੇਸ਼ ਕੁਮਾਰ ਵਾਸੀ ਜਗਤ ਰਾਮ ਸੂੰਢ ਕਾਲੋਨੀ ਹੁਸ਼ਿਆਰਪੁਰ ਰੋਡ ਵਜੋਂ ਹੋਈ ਹੈ | ਇਸੇ ਤਰ੍ਹਾਂ ਸਦਰ ਪੁਲਿਸ ਨੇ ਸ਼ਰੇਆਮ ਸ਼ਰਾਬ ਪਿਲਾਉਣ ਦੇ ਸਬੰਧ 'ਚ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਆਈ. ਹਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਵਿਅਕਤੀ ਜਨਤਕ ਜਗ੍ਹਾ 'ਤੇ ਸ਼ਰਾਬ ਪਿਲਾ ਰਿਹਾ ਸੀ | ਜਿਸ ਸਬੰਧ 'ਚ ਪੁਲਿਸ ਨੇ ਸਚਿਨ ਸ਼ਰਮਾ ਪੁੱਤਰ ਹਰੀਸ਼ ਲਾਲ ਵਾਸੀ ਖੇੜਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਵਾਲੀਆਂ ਜੁਗਾੜੂ ਰੇਹੜੀਆਂ ਬਣਾ ਕੇ ਵੇਚਣ ਵਾਲੇ 'ਤੇ ਕੇਸ ਦਰਜ ਅਗਲੀ ਖ਼ਬਰ ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24