23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਏ. ਤੇ ਬੀ.ਸੀ.ਏ. ਪੰਜਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 16-05-2026
ਕਪੂਰਥਲਾ, 15 ਮਈ (ਵਿ.ਪ੍ਰ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਏ. ਪੰਜਵੇਂ ਸਮੈਸਟਰ ਤੇ ਬੀ.ਸੀ.ਏ. ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਕੰਪਿਊਟਰ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਬੀ.ਏ. ਪੰਜਵੇਂ ਸਮੈਸਟਰ ਦੀ ਵਿਦਿਆਰਥਣ ਗੀਤਾ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਜਾ ਤੇ ਆਂਚਲਪ੍ਰੀਤ ਕੌਰ ਨੇ ਤੀਜਾ ਸਥਾਨ ਲਿਆ | ਜਦਕਿ ਬੀ.ਸੀ.ਏ. ਪੰਜਵੇਂ ਸਮੈਸਟਰ ਦੀ ਵਿਦਿਆਰਥਣ ਜੈਸਮੀਨ ਕੌਰ ਤੇ ਜੀ ਗੰਗਾ ਨੇ ਸਾਂਝੇ ਤੌਰ 'ਤੇ ਪਹਿਲਾ, ਸੋਨੀਆ ਮੱਟੂ ਨੇ ਦੂਜਾ ਤੇ ਪੂਨਮਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਤੇ ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਦਾ ਪ੍ਰਮਾਣ ਹੈ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਉੱਚ ਸਿੱਖਿਆ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਮਕਸੂਦਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਅੰਤਰ ਕਾਲਜ ਲੇਖ ਲਿਖਣ ਦੇ ਮੁਕਾਬਲੇ ਵਿਚ ਫੱਤੂਢੀਂਗਾ ਕਾਲਜ ਦੀ ਗਗਨਦੀਪ ਕੌਰ ਤੀਜੇ ਸਥਾਨ 'ਤੇ ਰਹੀ
Ad Position 24