23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਮਕਸੂਦਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 16-05-2026
ਨਡਾਲਾ, 15 ਮਈ (ਰਘਬਿੰਦਰ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਰੌਸ਼ਨ ਸਿੰਘ ਤੇ ਮੌਜੂਦਾ ਪ੍ਰਧਾਨ ਸੰਤ ਬਾਬਾ ਤਰਲੋਕ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਮਾਝਾ ਸਿੰਘ ਕਰਮ ਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੀ ਵਿਦਿਆਰਥਣ ਤਨੂੰ ਕੁਮਾਰੀ ਨੇ 93.69 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਅਮਨਵੀਰ ਸਿੰਘ ਨੇ 91.38 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਪ੍ਰਭਜੋਤ ਕੌਰ ਨੇ 90.30 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੀ ਪਿ੍ੰਸੀਪਲ ਗਗਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਤੇ ਚੰਗੇ ਸੰਸਕਾਰ ਦੇਣ ਲਈ ਵਚਨਬੱਧ ਹੈ | ਇਸ ਮੌਕੇ ਸਕੂਲ ਸਟਾਫ਼ ਅਤੇ ਮਾਪਿਆਂ ਵੱਲੋਂ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਏ. ਤੇ ਬੀ.ਸੀ.ਏ. ਪੰਜਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24