23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰੋਟਰੀ ਕਲੱਬ ਈਕੋ ਵਲੋਂ ਸਿਵਲ ਹਸਪਤਾਲ ਵਿਚ ਪੌਦੇ ਲਗਾ ਕੇ ਦਿੱਤਾ ਹਰਿਆਲੀ ਦਾ ਸੰਦੇਸ਼

Ad Position 21
No active advertisement
ਅਜੀਤ ਡੈਸਕ 16-05-2026
ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ)-ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਰੋਟਰੀ ਕਲੱਬ ਈਕੋ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਆਸ਼ੀਸ਼ ਜੇਤਲੀ ਦੀ ਅਗਵਾਈ ਹੇਠ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਮੌਕੇ ਹਸਪਤਾਲ ਵਿਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ ਤੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਐੱਸ.ਐੱਮ.ਓ. ਡਾ. ਆਸ਼ੀਸ਼ ਜੇਤਲੀ ਨੇ ਕਿਹਾ ਕਿ ਰੁੱਖ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਨੀ ਵੀ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ | ਡਾ. ਆਸ਼ੀਸ਼ ਜੇਤਲੀ ਨੇ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਵਿਅਕਤੀ ਨੂੰ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਸਾਫ਼ ਹਵਾ ਤੇ ਸਿਹਤਮੰਦ ਜੀਵਨ ਪ੍ਰਦਾਨ ਕਰਦੇ ਹਨ | ਇਸ ਮੌਕੇ ਰੋਟਰੀ ਕਲੱਬ ਈਕੋ ਦੇ ਜ਼ੋਨਲ ਚੇਅਰਮੈਨ ਤਜਿੰਦਰ ਸਿੰਘ ਜੋਸਨ ਤੇ ਪ੍ਰਧਾਨ ਜਗਦੀਪ ਸਿੰਘ ਨੇ ਕਿਹਾ ਕਿ ਸਮਾਜ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਅਜਿਹੀਆਂ ਮੁਹਿੰਮਾਂ ਸਮੇਂ ਦੀ ਵੱਡੀ ਲੋੜ ਹਨ | ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਈਕੋ ਵੱਲੋਂ ਸਮਾਜ ਸੇਵਾ ਤੇ ਹਰਿਆਲੀ ਲਈ ਅਜਿਹੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਗਲੀਆਂ, ਸਕੂਲਾਂ, ਦਫ਼ਤਰਾਂ ਤੇ ਖ਼ਾਲੀ ਥਾਵਾਂ 'ਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਡਾ. ਹਰਪ੍ਰੀਤ ਸਿੰਘ, ਡਾ. ਜਸਪ੍ਰੀਤ ਸਿੰਘ, ਫਾਰਮੇਸੀ ਅਫ਼ਸਰ ਅਮਿੰਦਰਜੀਤ ਸਿੰਘ, ਜ਼ੋਨਲ ਚੇਅਰਮੈਨ ਤਜਿੰਦਰ ਸਿੰਘ ਜੋਸ਼ਨ, ਪ੍ਰਧਾਨ ਜਗਦੀਪ ਸਿੰਘ, ਸੈਕਟਰੀ ਅਮਰੀਕ ਸਿੰਘ, ਰੋਟੇ. ਡਾ. ਜਸਬੀਰ ਸਿੰਘ (ਪ੍ਰਧਾਨ 2026-27), ਰੋਟੇ ਗੁਰਪ੍ਰੀਤ ਸਿੰਘ, ਰੋਟੇ ਬਲਦੇਵ ਸਿੰਘ, ਰੋਟੇ ਆਸ਼ੂ ਗੁਜਰਾਲ, ਬਲਜੀਤ ਕੌਰ ਆਦਿ ਮੈਂਬਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24