ਫਗਵਾੜਾ, 15 ਮਈ (ਹਰਜੋਤ ਸਿੰਘ ਚਾਨਾ)-ਕਣਕ ਦੀ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅੱਜ ਐੱਸ.ਡੀ.ਐੱਮ. ਰਣਦੀਪ ਸਿੰਘ ਵਲੋਂ ਵੱਖ ਵੱਖ ਵਿਭਾਗਾਂ ਦੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ਜੀ.ਏ.ਈ, ਜਲ ਸਪਲਾਈ ਤੇ ਸੈਨੀਟੇਸ਼ਨ, ਜਲ ਸਪਲਾਈ ਤੇ ਸੈਨੀਟੇਸ਼ਨ, ਏ.ਆਰ.ਕੋਆਪ੍ਰੇਟਿਵ ਸੁਸਾਇਟੀ, ਸੀ.ਡੀ.ਪੀ.ਓ ਤੇ ਪੁਲਿਸ ਅਧਿਕਾਰੀ ਸ਼ਾਮਿਲ ਹੋਏ | ਮੀਟਿੰਗ ਦੌਰਾਨ ਐੱਸ.ਡੀ.ਐੱਮ. ਨੂੰ ਉੱਚ ਅਦਾਲਤਾਂ, ਗਰੀਨ ਟਿ੍ਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਤੋਂ ਜਾਣੂ ਕਰਾਇਆ ਗਿਆ | ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਤੇ ਪਾਬੰਦੀ ਲਗਾਈ ਹੈ ਜੇਕਰ ਕਿਸੇ ਵਿਅਕਤੀਆਂ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਦੋ ਏਕੜ ਵਾਲਿਆਂ ਨੂੰ ਪੰਜ ਹਜ਼ਾਰ, ਦੋ ਏਕੜ ਤੋਂ ਵੱਧ ਵਾਲੇ ਵਿਅਕਤੀ ਨੂੰ ਦੱਸ ਹਜ਼ਾਰ ਰੁਪਏ ਤੇ ਪੰਜ ਏਕੜ ਵਾਲੇ ਨੂੰ 30 ਹਜ਼ਾਰ ਰੁਪਏ ਤੱਕ ਤੇ ਹੋਰ ਭਾਰੀ ਜੁਰਮਾਨਾ ਕੀਤਾ ਜਾਵੇਗਾ ਤੇ ਉਸ ਦੇ ਮਾਲਕੀ ਖ਼ਾਨੇ 'ਚ ਰੈੱਡ ਐਂਟਰੀ ਵੀ ਕੀਤੀ ਜਾਵੇਗੀ | ਇਸ ਮੌਕੇ ਇਲਾਵਾ ਉਸ ਦੇ ਖ਼ਿਲਾਫ਼ ਪੁਲੀਸ ਵਿਭਾਗ 'ਚ ਐਫ਼.ਆਈ.ਆਰ ਰਜਿਸਟਰਡ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ |