21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ •ਬਲੱਡ ਬੈਂਕ ਸ਼ਿਫ਼ਟ ਕੀਤੇ ਜਾਣ ਸਬੰਧੀ ਜਾਣਕਾਰੀ ਕੀਤੀ ਹਾਸਲ

Ad Position 21
No active advertisement
ਅਜੀਤ ਡੈਸਕ 16-05-2026
ਕਪੂਰਥਲਾ, 15 ਮਈ (ਅਮਨਜੋਤ ਸਿੰਘ ਵਾਲੀਆ)-ਪੰਜਾਬ ਸਰਕਾਰ ਵੱਲੋਂ ਲੋਕ ਹਿਤ ਵਿਚ ਕਪੂਰਥਲਾ ਵਿਖੇ ਬਣ ਰਹੇ ਸ਼੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦਾ ਦੌਰਾ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕੀਤਾ ਗਿਆ | ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਤੇ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਵੀ ਉਨ੍ਹਾਂ ਨਾਲ ਸਨ | ਇਸ ਮੌਕੇ 'ਤੇ ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਨਾਲ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਇਕ ਹੀ ਛੱਤ ਹੇਠਾਂ ਮਿਲਣਗੀਆਂ | ਇਹੀ ਨਹੀਂ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਤੇ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਵੱਲੋਂ ਚੱਲ ਰਹੇ ਕੰਮ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ ਗਈ ਤੇ ਨਿਰਦੇਸ਼ ਦਿੱਤੇ ਗਏ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਸੰਬੰਧੀ ਕਿਸੇ ਵੀ ਤਰਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਏ | ਉਨ੍ਹਾਂ ਵੱਲੋਂ ਸ਼ਿਫ਼ਟ ਕੀਤੇ ਜਾਣ ਵਾਲੇ ਬਲੱਡ ਬੈਂਕ ਸੰਬੰਧੀ ਵੀ ਜਾਣਕਾਰੀ ਲਈ ਗਈ | ਉਨ੍ਹਾਂ ਵੱਲੋਂ ਲੋਕਾਂ ਨੂੰ ਇਹ ਵਿਸ਼ਵਾਸ ਵੀ ਦੁਆਇਆ ਗਿਆ ਕਿ ਸ਼ਿਫਟਿੰਗ ਦੌਰਾਨ ਲੋਕਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਦੇ ਸਾਰੇ ਪੁਖ਼ਤਾ ਪ੍ਰਬੰਧ ਮੌਜੂਦ ਹਨ ਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਏਗੀ | ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਚੱਲ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਟੀ.ਬੀ. ਖਾਤਮਾ ਮੁਹਿੰਮ, ਨਸ਼ਾ ਛੁਡਾਓ ਪ੍ਰੋਗਰਾਮ, ਆਮ ਆਦਮੀ ਕਲੀਨਿਕ ਬਾਰੇ ਵੀ ਚਰਚਾ ਕੀਤੀ ਗਈ | ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਸ਼ਿਫਟਿੰਗ ਸੰਬੰਧੀ ਹਰ ਤਰ੍ਹਾਂ ਦੀ ਮਦਦ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਨੂੰ ਮੁਹੱਈਆ ਕਰਵਾਈ ਜਾਏਗੀ | ਇਸ ਮੌਕੇ ਏਸੀਐਸ ਡਾ. ਅੰਨੂ ਸ਼ਰਮਾ, ਡੀਐਮਸੀ ਡਾ. ਸੰਦੀਪ ਭੋਲਾ, ਡੀਆਈਓ ਡਾ. ਰਣਦੀਪ ਸਿੰਘ, ਐਸ.ਐਮ.ਓ. ਡਾ. ਪਰਮਿੰਦਰ ਕੌਰ, ਸੁਪਰਡੈਂਟ ਰਾਮ ਅਵਤਾਰ,ਡਿਪਟੀ ਮਾਸ ਮੀਡੀਆ ਅਫਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਬੀਸੀਸੀ ਜੋਤੀ ਅਨੰਦ, ਹਰਜਿੰਦਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਭੁਲੱਥ 'ਚ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ 72 ਰੁਪਏ ਕੁਇੰਟਲ ਵਧਾਇਆ ਗਿਆ ਝੋਨੇ ਦਾ ਰੇਟ ਯੂਨੀਅਨ ਮੁੱਲੋਂ ਰੱਦ ਕਰਦੀ ਹੈ-ਜਸਬੀਰ ਸਿੰਘ ਲਿੱਟਾਂ
Ad Position 24