ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ ਵਿਚੋਂ ਪਲਾਹੀ ਦੇ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਕਾਮਰਸ ਵਿਭਾਗ ਦੇ ਵਿਦਿਆਰਥੀ ਈਸ਼ਾਨ ਕੁਮਾਰ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਪ੍ਰਭਜੀਤ ਨੇ 83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ, ਮਨਦੀਪ ਕੌਰ 80 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਆਰਟਸ ਵਿਚੋਂ ਜਸ਼ਨਦੀਪ ਕੌਰ ਨੇ 84 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਕਿਰਨਪ੍ਰੀਤ ਕੌਰ ਨੇ 77 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਤੇ ਰੀਨੂੰ ਨੇ 76 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਨਾਨ ਮੈਡੀਕਲ ਵਿਚੋਂ ਸੰਜੀਵ ਕੁਮਾਰ ਨੇ 73 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਵਾਨੀ ਓਹਰੀ ਨੇ 64 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਤੇ ਸਮੀਰ ਨੇ 63 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਨੇ ਸਕੂਲ ਪਿ੍ੰਸੀਪਲ ਤੇ ਮਿਹਨਤੀ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਹੁੰਦਾ ਹੈ | ਇਸ ਮੌਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ | ਇਸ ਮੌਕੇ ਜਤਿੰਦਰਪਾਲ ਸਿੰਘ ਪਲਾਹੀ ਪ੍ਰਧਾਨ, ਪਿ੍ੰਸੀਪਲ ਗੁਰਮਿੰਦਰ ਕੌਰ, ਗੁਰਪਾਲ ਸਿੰਘ ਸੱਗੂ, ਜੋਧਨ ਸਿੰਘ ਸੱਲ, ਸੁਖਵਿੰਦਰ ਸਿੰਘ ਡੋਲ, ਬਲਦੇਵ ਸਿੰਘ ਕੈਨੇਡਾ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |