ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜੀਏਟ ਸੀ.ਸੈਕੰਡਰੀ ਸਕੂਲ ਸੁਖਚੈਨਆਣਾ ਸਾਹਿਬ ਫਗਵਾੜਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਗਈ 12ਵੀਂ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਗੁਰੂ ਕਾਲਜ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ, ਕਾਲਜ ਪਿ੍ੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ ਤੇ ਸਕੂਲ ਪਿ੍ੰਸੀਪਲ ਰਣਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ | ਸਕੂਲ ਦੇ ਸਟਾਫ਼ ਪਰਮਿੰਦਰ ਕੌਰ, ਭੁਪਿੰਦਰ ਕੌਰ, ਪਿ੍ਅੰਕਾ ਬਾਂਸਲ, ਪੋ੍ਰਫੈਸਰ ਆਸ਼ੂਤੋਸ਼ ਤੇ ਸਮੂਹ ਸਟਾਫ਼ ਦੀ ਮਿਹਨਤ ਸਦਕਾ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਇਸ ਪ੍ਰੀਖਿਆ ਵਿਚ ਕੁੱਲ 100 ਵਿਦਿਆਰਥੀ ਅਪੀਅਰ ਹੋਏ ਸਨ | ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਬਹੁ-ਗਿਣਤੀ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਫ਼ਸਟ ਡਵੀਜ਼ਨ ਨਾਲ ਪਾਸ ਕੀਤੀ ਹੈ | 12ਵੀਂ ਨਾਨ ਮੈਡੀਕਲ ਵਿਚ ਨਵੰਕਿਤ ਗਿੱਲ ਨੇ 83.6 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ, ਸ਼ਿਵਾਨੀ ਨੇ 83.4 ਪ੍ਰਤੀਸ਼ਤ ਅੰਕਾਂ ਨਾਲ ਦੂਸਰਾ ਸਥਾਨ ਤੇ ਸਮੀਕਸ਼ਾ ਨੇ 82.8 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | 12ਵੀਂ ਕਾਮਰਸ ਵਿਚ ਹਰਸ਼ਦੀਪ ਸਿੰਘ ਨੇ 90.2 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਹਰਮਨਜੀਤ ਕੌਰ ਨੇ 86.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਤੇ ਦਕਸ਼ ਭੱਲਾ ਨੇ 78.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | 12 ਆਰਟਸ ਦਾ ਨਤੀਜਾ ਵੀ ਸ਼ਾਨਦਾਰ ਰਿਹਾ | ਜਿਨ੍ਹਾਂ ਵਿਚੋਂ ਜੋਵਨੀ ਨੇ 88 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ, ਇਸ਼ਾਨ ਸ਼ਰਮਾ ਨੇ 84 ਪ੍ਰਤੀਸ਼ਤ ਅੰਕਾਂ ਨਾਲ ਦੂਸਰਾ ਸਥਾਨ ਤੇ ਅਰਸ਼ਦੀਪ ਸਿੰਘ ਨੇ 81 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ |