20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ.ਏ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 16-05-2026
ਸੁਲਤਾਨਪੁਰ ਲੋਧੀ, 15 ਮਈ (ਥਿੰਦ)-ਨੈਕ ਤੋਂ ਏ ਗਰੇਡ ਪ੍ਰਾਪਤ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨ ਕੀਤੇ ਬੀ.ਏ ਭਾਗ ਪੰਜਵਾਂ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋਫੈਸਰ ਸੁਖਪਾਲ ਸਿੰਘ ਨੇ ਦੱਸਿਆ ਕਿ ਬੀ.ਏ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਲਛਮਣ ਸਿੰਘ ਨੇ 8.10 ਐੱਸ. ਜੀ.ਪੀ.ਏ. ਨਾਲ ਕਾਲਜ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹੀ ਅਮਨਦੀਪ ਕੌਰ ਪੁੱਤਰੀ ਮਨਜੀਤ ਸਿੰਘ ਨੇ 7.76 ਐੱਸ.ਜੀ.ਪੀ.ਏ ਹਾਸਲ ਕਰਕੇ ਦੂਜਾ ਸਥਾਨ ਤੇ ਗੁਰਲੀਨ ਕੌਰ ਸਪੁੱਤਰੀ ਹਰਦੀਪ ਸਿੰਘ 7.67 ਐੱਸ.ਜੀ.ਪੀ.ਏ ਹਾਸਲ ਕਰਕੇ ਵਿਦਿਆਰਥਣ ਨੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਤੇ ਮਾਪਿਆਂ ਦਾ ਮਾਣ ਵਧਾਇਆ | ਇਸ ਮੌਕੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਗੁਰਪ੍ਰੀਤ ਕੌਰ ਮੈਂਬਰ ਐੱਸ.ਜੀ.ਪੀ.ਸੀ., ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ ਤੇ ਇੰਜ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਖ਼ਾਲਸਾ ਕਾਲਜ 1969 ਤੋਂ ਇਸ ਹਲਕੇ ਅੰਦਰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਤੇ ਇਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਹਮੇਸ਼ਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਵਿੱਦਿਅਕ ਪ੍ਰਾਪਤੀਆਂ ਦੇ ਨਾਲ ਨਾਲ ਖੇਡਾਂ ਵਿਚ ਵੀ ਇਹ ਮੂਹਰੀ ਰਿਹਾ ਹੈ | ਵਿਦਿਆਰਥੀਆਂ ਦੀ ਇਸ ਉੱਘੀ ਪ੍ਰਾਪਤੀ ਲਈ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੀ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਤੇ ਪਲੈਨਿਟ ਪ੍ਰੋਟੈਕਟਰਜ਼ ਸੁਕਾਇਡ ਸੁਸਾਇਟੀ ਨੇ ਦਿੱਤਾ ਨਾਇਬ ਤਹਿਸੀਲਦਾਰ ਤੇ... ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਇਬਰਾਹੀਮਵਾਲ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ
Ad Position 24