27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬਲਿੰਕਿਟ ਕਰਮਚਾਰੀਆਂ ਵਲੋਂ ਮੰਗਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 18-05-2026
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਲੋਕਾਂ ਨੂੰ ਘਰੋਂ ਘਰੀ ਸਾਮਾਨ ਸਪਲਾਈ ਕਰਨ ਵਾਲੇ ਬਲਿੰਕਿਟ ਕੰਪਨੀ ਦੇ ਕਰਮਚਾਰੀਆਂ ਵਲੋਂ ਆਪਣੇ ਦਫ਼ਤਰ ਦੇ ਬਾਹਰ ਮੰਗਾਂ ਦੇ ਹੱਕ 'ਚ ਰੋਸ ਮੁਜ਼ਾਹਰਾ ਕੀਤਾ | ਕਰਮਚਾਰੀ ਹਰਮਨਪ੍ਰੀਤ ਸਿੰਘ ਤੇ ਹੋਰ ਸਾਥੀਆਂ ਨੇ ਦੱਸਿਆ ਕਿ ਕੰਪਨੀ ਵਾਲੇ ਉਨ੍ਹਾਂ ਨੂੰ ਪ੍ਰਤੀ ਆਰਡਰ ਰੇਟ ਦੇਣ 'ਚ ਬਹੁਤ ਕਮੀ ਕਰ ਰਹੇ ਹਨ ਜਿਸ ਕਰਕੇ ਉਨ੍ਹਾਂ ਦਾ ਗੁਜ਼ਾਰਾ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾ 'ਚ ਉਨ੍ਹਾਂ ਦੇ ਕਰੀਬ ਤਿੰਨ ਮੋਟਰਸਾਈਕਲ ਚੋਰੀ ਹੋ ਚੁੱਕੇ ਹਨ ਇੱਥੋਂ ਤੱਕ ਕਿ ਕੰਪਨੀ ਵਾਲੇ ਕੈਮਰੇ ਵੀ ਲਗਵਾਉਣ ਨੂੰ ਤਿਆਰ ਨਹੀਂ | ਉਨ੍ਹਾਂ ਕਿਹਾ ਕਿ ਪੈਟਰੋਲ ਦੇ ਰੇਟਾਂ 'ਚ ਵਾਧਾ ਹੋਣ ਕਰਕੇ ਵੀ ਸਾਡੀ ਆਮਦਨ ਨੂੰ ਕਾਫ਼ੀ ਸੱਟ ਵੱਜੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਬੰਧਕ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ ਤੇ ਉਲਟਾ ਸਾਡੀਆਂ ਆਈ-ਡੀ ਬੰਦ ਕਰ ਦਿੱਤੀ ਗਈ ਹੈ ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਬੰਦ ਕਰਨੀਆ ਪਈਆਂ ਹਨ | ਉਨ੍ਹਾਂ ਮੰਗ ਕੀਤੀ ਕਿ ਸਾਡੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਲਾਮਬੰਦ ਕਰਨ ਲਈ ਘਰ-ਘਰ ਪਹੁੰਚ ਕੇ ਕੀਤੀਆਂ ਜਾਣਗੀਆਂ ਮੀਟਿੰਗਾਂ-... ਅਗਲੀ ਖ਼ਬਰ ਜੀ.ਐੱਨ.ਏ. ਯੂਨੀਵਰਸਿਟੀ ਵੱਲੋਂ ਕੈਨਵਸ ਆਫ਼ ਸਿਨੇਮਾ, ਫ਼ਿਲਮ ਫੈਸਟਿਵਲ ਸਮਾਗਮ ਕਰਵਾਇਆ <br/>
Ad Position 24