27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਐੱਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ ਬਾਰ੍ਹਵੀਂ ਆਰਟਸ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 18-05-2026
ਨਡਾਲਾ, 17 ਮਈ (ਰਘਬਿੰਦਰ ਸਿੰਘ)-ਐੱਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ ਬਾਰਵੀਂ ਜਮਾਤ (ਆਰਟਸ ਸਟਰੀਮ) ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਦਾਨਿਸ਼ਜੋਤ ਕੌਰ ਅਤੇ ਵਿਦਿਆਰਥੀ ਕੇਤਨ ਕੁਮਾਰ ਨੇ 85 ਫ਼ੀਸਦੀ ਅੰਕ ਹਾਸਲ ਕਰਕੇ ਸਾਂਝੇ ਤੌਰ 'ਤੇ ਪਹਿਲਾ ਸਥਾਨ, ਸਿਮਰਨਜੀਤ ਕੌਰ ਨੇ 84 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਜਦਕਿ ਸਿਮਰਨਜੀਤ ਕੌਰ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਚੇਅਰਮੈਨ ਮਾਸਟਰ ਬਲਦੇਵ ਰਾਜ, ਐਮ.ਡੀ. ਮੈਡਮ ਨਰੇਸ਼ ਸ਼ਰਮਾ ਅਤੇ ਪਿ੍ੰਸੀਪਲ ਨਰਿੰਦਰਜੀਤ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਹੀ ਸਕੂਲ ਹਰ ਸਾਲ ਵਧੀਆ ਨਤੀਜੇ ਪ੍ਰਾਪਤ ਕਰ ਰਿਹਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਲਿੱਟਾਂ ਵਿਖੇ ਬਾਬਾ ਗੁਲਾਬ ਸ਼ਾਹ ਦੀ 56ਵੀਂ ਬਰਸੀ ਸ਼ਰਧਾ ਉਤਸ਼ਾਹ ਨਾਲ ਮਨਾਈ ਅਗਲੀ ਖ਼ਬਰ ਫਗਵਾੜਾ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਨਿਗਮ ਨੇ ਧਾਰੀ ਚੁੱਪੀ
Ad Position 24