26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਾਰਡ ਨੰਬਰ 9 ਤੋਂ ਭਾਜਪਾ ਉਮੀਦਵਾਰ ਪਾਰਸ ਸਭਰਵਾਲ ਦੇ ਹੱਕ ਵਿਚ ਪਾਰਟੀ ਆਗੂਆਂ ਵਲੋਂ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 18-05-2026
ਕਪੂਰਥਲਾ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਨਗਰ ਨਿਗਮ ਦੀ 26 ਮਈ ਨੂੰ ਹੋਣ ਵਾਲੀ ਚੋਣ ਵਿਚ ਵਾਰਡ ਨੰਬਰ 9 ਤੋਂ ਚੋਣ ਲੜ੍ਹ ਰਹੇ ਭਾਜਪਾ ਉਮੀਦਵਾਰ ਪਾਰਸ ਸਭਰਵਾਲ ਦੇ ਹੱਕ ਵਿਚ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਵਾਰਡ ਨੰਬਰ 9 ਵਿਚ ਘਰ ਘਰ ਜਾ ਕੇ ਪ੍ਰਚਾਰ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੇ ਉਮੀਦਵਾਰ ਪਰਸ ਸਭਰਵਾਲ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਚੋਣ ਉਪਰੰਤ ਭਾਜਪਾ ਦਾ ਮੇਅਰ ਬਣਨ ਤੋਂ ਬਾਅਦ ਪਾਰਟੀ ਸ਼ਹਿਰ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਵੇਗੀ ਤੇ ਸ਼ਹਿਰ ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ | ਉਨ੍ਹਾਂ ਚੋਣ ਪ੍ਰਚਾਰ ਦੌਰਾਨ ਕੇਂਦਰ ਸਰਕਾਰ ਦੀਆਂ ਵੱਖ-ਵੱਖ ਉਪਲਬੱਧੀਆਂ, ਲੋਕ ਭਲਾਈ ਦੀਆਂ ਸਕੀਮਾਂ ਤੇ ਸ਼ਹਿਰ ਦੇ ਵਿਕਾਸ ਸਬੰਧੀ ਭਾਜਪਾ ਦੇ ਰੋਡ ਮੈਪ ਬਾਰੇ ਵਿਸਥਾਰ ਪੂਰਵਕ ਚਾਣਨਾ ਪਾਇਆ | ਇਸ ਮੌਕੇ ਭਾਜਪਾ ਦੇ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਰੇਨੂੰ, ਸੰਜੇ ਲੂਥਰਾ, ਮਨੀ ਮਹਿਰਾ ਤੇ ਪਾਰਟੀ ਉਮੀਦਵਾਰ ਦੇ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਗੁਜਰਾਲ ਤੇ ਮੁੱਖ ਮੰਤਰੀ ਬਾਦਲ ਵਲੋਂ ਪਰਿਵਾਰ ਨਾਲ ਜ਼ਮੀਨ ਵਾਪਸੀ ਦੇ ਵਾਅਦੇ ਨਹੀਂ ਹੋਏ ਵਫ਼ਾ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ 12ਵੀਂ ਜਮਾਤ ਦੇ ਜ਼ਿਲ੍ਹੇ 'ਚੋਂ ਟਾਪਰ ਰਹੇ ਵਿਦਿਆਰਥੀਆਂ ਦਾ ਸਨਮਾਨ <br...
Ad Position 24