26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪੰਜਾਬ ਦੇ ਰਾਜਪਾਲ ਦਾ ਪੁਤਲਾ ਜਲਾ ਕੇ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 18-05-2026
ਕਪੂਰਥਲਾ, 17 ਮਈ (ਵਿ.ਪ੍ਰ.)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਯੂਨੀਅਨ ਦੇ ਮੁੱਖ ਸਕੱਤਰ ਬਿੰਦੂ ਸੁੰਨੜਵਾਲ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਦਾ ਪਿੰਡ ਧੰਦਲਾਂ ਵਿਖੇ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ•ਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਕਿਸਾਨ ਆਗੂ ਬਿੰਦੂ ਸੁੰਨੜਵਾਲ ਤੇ ਸੁਰਜੀਤ ਸਿੰਘ ਨੱਥੂ ਚਾਹਲ ਨੇ ਬੀਤੇ ਦਿਨ ਆਪਣੀਆਂ ਮੰਗਾਂ ਨੂੰ ਲੈ ਕੇ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਦੇ ਸ਼ਾਂਤਮਈ ਮੁਜ਼ਾਹਰੇ 'ਤੇ ਚੰਡੀਗੜ• ਪੁਲਿਸ ਵਲੋਂ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ•ਾਂ ਕਿਹਾ ਕਿ ਚੰਡੀਗੜ• ਪੁਲਿਸ ਭਾਜਪਾ ਦੇ ਇਸ਼ਾਰੇ 'ਤੇ ਕਿਸਾਨਾਂ 'ਤੇ ਤਸ਼ੱਦਦ ਕਰ ਰਹੀ ਹੈ, ਪ੍ਰੰਤੂ ਕਿਸਾਨਾਂ ਦੀਆਂ ਜਿੰਨੀ ਦੇਰ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਆਪਣਾ ਸੰਘਰਸ਼ ਜਾਰੀ ਰੱਖਣਗੇ | ਉਨ•ਾਂ ਚੰਡੀਗੜ• ਪੁਲਿਸ ਵਲੋਂ 24 ਕਿਸਾਨਾਂ ਨੂੰ ਹਿਰਾਸਤ ਵਿਚ ਲੈਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਪੁਲਿਸ ਵਲੋਂ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਬਿਨ•ਾਂ ਸ਼ਰਤ ਰਿਹਾਅ ਕੀਤਾ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਬੀਜ ਸੋਧ ਬਿੱਲ, ਮੁਕਤ ਵਪਾਰ ਸਮਝੌਤਿਆਂ ਦਾ ਡਟ ਕੇ ਵਿਰੋਧ ਕਰੇਗਾ | ਉਨ•ਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਡੈਮ ਸੇਫ਼ਟੀ ਐਕਟ ਤੇ ਜਲ ਸਰੋਤ ਐਕਟ ਰੱਦ ਕੀਤਾ ਜਾਵੇ | ਉਨ•ਾਂ ਕਿਹਾ ਕਿ ਯੂਨੀਅਨ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵੀ ਨਿਰੰਤਰ ਆਵਾਜ਼ ਬੁਲੰਦ ਕਰਦੀ ਰਹੇਗੀ | ਇਸ ਮੌਕੇ ਹਰਜੀਤ ਸਿੰਘ ਰਜਾਪੁਰ, ਸੁਖਵੰਤ ਸਿੰਘ ਰਜਾਪੁਰ, ਲਾਡੀ ਔਜਲਾ, ਦੇਬੂ ਨੱਥੂ ਚਾਹਲ, ਮਨਜਿੰਦਰ ਸਿੰਘ ਆਦੀ ਆਧੀ ਆਦਿ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਰਿਹਾ ਪ੍ਰਤੀਸ਼ਤ <br/... ਅਗਲੀ ਖ਼ਬਰ ਆਜ਼ਾਦੀ ਦੀ ਲੜਾਈ ਲਈ ਢਾਈ ਦਹਾਕੇ ਜੇਲ੍ਹ ਕੱਟਣ ਵਾਲੇ ਗਦਰੀ ਬਾਬਾ ਹਰਨਾਮ ਸਿੰਘ ਕਾਲਾ ਸੰਘਿਆਂ <br/>
Ad Position 24