18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਡਾਲਾ ਤੇ ਲੱਖਣ ਕੇ ਪੱਡਾ ਅਨਾਜ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀ ਤੇ ਮਜ਼ਦੂਰ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 19-05-2026
ਨਡਾਲਾ, 18 ਮਈ (ਰਘਬਿੰਦਰ ਸਿੰਘ)-ਨਡਾਲਾ ਤੇ ਲੱਖਣ ਕੇ ਪੱਡਾ ਅਨਾਜ ਮੰਡੀ ਵਿਚ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੰਡੀ ਵਿਚ ਕਈ ਦਿਨਾਂ ਤੋਂ ਪਈ ਕਣਕ ਦੇ ਢੇਰਾਂ ਕਾਰਨ ਜਿੱਥੇ ਜਗ੍ਹਾ ਦੀ ਕਮੀ ਬਣੀ ਹੋਈ ਹੈ, ਉੱਥੇ ਹੀ ਮਜ਼ਦੂਰਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ | ਇਸ ਸਬੰਧੀ ਅੱਜ ਗੁੱਸੇ ਵਿਚ ਆਏ ਮਜ਼ਦੂਰਾਂ ਨੇ ਨਡਾਲਾ ਅਨਾਜ ਮੰਡੀ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਮਜ਼ਦੂਰਾਂ ਨੇ ਦੋਸ਼ ਲਗਾਇਆ ਕਿ ਸਮੇਂ ਸਿਰ ਲਿਫ਼ਟਿੰਗ ਨਾ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਮੰਡੀ ਵਿਚ ਹਾਲਾਤ ਦਿਨੋਂ ਦਿਨ ਖ਼ਰਾਬ ਹੋ ਰਹੇ ਹਨ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਜਲਦ ਲਿਫ਼ਟਿੰਗ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ | ਇਸ ਦੌਰਾਨ ਉਨ੍ਹਾਂ 20 ਮਈ ਤੱਕ ਸਬੰਧਿਤ ਵਿਭਾਗ ਨੂੰ ਅਲਟੀਮੇਟਮ ਦਿੱਤਾ ਕਿ ਜੇਕਰ ਉਕਤ ਦਿਨ ਤਾਂ ਲਿਫ਼ਟਿੰਗ ਸ਼ੁਰੂ ਨਾ ਹੋਈ ਤਾਂ ਉਹ ਮੰਡੀਆਂ ਵਿਚ ਚਲੇ ਜਾਣਗੇ ਤੇ ਅਗਲਾ ਸੀਜ਼ਨ ਵੀ ਉਹ ਨਹੀਂ ਲਗਾਉਣਗੇ | ਜੇਕਰ ਗੱਲ ਕਰੀਏ ਤਾਂ ਜ਼ਿਆਦਾ ਪਰੇਸ਼ਾਨੀ ਮਾਰਕਫੈੱਡ ਦੇ ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਆ ਰਹੀ ਉਨ੍ਹਾਂ ਦੱਸਿਆ ਕਿ ਮਾਰਕਫੈੱਡ ਨੇ ਇਸ ਸੀਜ਼ਨ ਇੱਕ ਲੱਖ 21 ਹਜ਼ਾਰ 402 ਬੋਰੀ ਦੀ ਖ਼ਰੀਦ ਕੀਤੀ ਹੈ ਜਿਸ ਵਿਚੋਂ ਤਕਰੀਬਨ 90 ਹਜ਼ਾਰ ਦੇ ਕਰੀਬ ਬੋਰੀ ਅਜੇ ਵੀ ਸਮੇਂ ਸਿਰ ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ ਵਿਚ ਪਈ ਹੈ | ਉੱਧਰ ਦੂਜੇ ਪਾਸੇ ਲੱਖਣ ਕੇ ਪੱਡਾ ਅਨਾਜ ਮੰਡੀ ਦਾ ਵੀ ਇਹੋ ਹਾਲ ਹੈ ਆੜ੍ਹਤੀ ਸੋਹਣ ਸਿੰਘ ਪੱਡਾ, ਅਮਰੀਕ ਸਿੰਘ ਬਰਾੜ ਤੇ ਹੋਰਾਂ ਨੇ ਦੱਸਿਆ ਉਹ ਲਿਫ਼ਟਿੰਗ ਲਈ ਗੱਡੀਆਂ ਤੇ ਲੇਬਰ ਨਾ ਮਿਲਣ ਕਾਰਨ ਆਪਣੇ ਖ਼ਰਚੇ ਤੇ ਮੰਡੀ ਵਿਚ ਕਣਕ ਚੁਕਵਾ ਰਹੇ ਹਨ ਤੇ ਮੰਡੀਆਂ ਵਿਚ ਅਜੇ ਵੀ ਕਣਕ ਦੇ ਢੇਰਾਂ ਦੇ ਅੰਬਾਰ ਲੱਗੇ ਹੋਏ ਹਨ | ਇਸ ਸਬੰਧੀ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਮੰਡੀ ਵਿਚੋਂ ਕਣਕ ਦੀ ਚੁਕਾਈ ਕਰਵਾ ਕੇ ਰਾਹਤ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਹਿੰਮੀ ਜਠੇਰਿਆਂ ਦਾ ਮੇਲਾ 24 ਨੂੰ ੂ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਐਸ.ਡੀ.ਐਚ ਸੁਲਤਾਨਪੁਰ ਲੋਧੀ ਦਾ ਦੌਰਾ
Ad Position 24