18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ 8ਵੇਂ ਦਿਨ ਵੀ ਜਾਰੀ ਰਹੀ

Ad Position 21
No active advertisement
ਅਜੀਤ ਡੈਸਕ 19-05-2026
ਫਗਵਾੜਾ, 18 ਮਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਨਗਰ ਨਿਗਮ ਦਫ਼ਤਰ 'ਚ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ 8ਵੇਂ ਦਿਨ ਵੀ ਜਾਰੀ ਰਹੀ ਤੈ ਨਿਗਮ ਕਰਮੀਆਂ ਵਲੋਂ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟਾਇਆ ਤੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਤੇ ਅੱਜ 8 ਦਿਨ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ | ਜਿਸ ਤੋਂ ਬਾਅਦ ਗੱਲਬਾਤ ਕਰਨ ਲਈ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਹਲਕਾ ਇੰਚਾਰਜ ਹਰਜੀ ਮਾਨ, ਮੇਅਰ ਰਾਮਪਾਲ ਧਰਨੇ 'ਚ ਪੁੱਜੇ ਤੇ ਧਰਨਾਕਾਰੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਤੱਕ ਉਨ੍ਹਾਂ ਦੀ ਮੰਗ ਪਹੁੰਚਾਈ ਗਈ ਹੈ ਪਰ ਚੋਣਾਂ ਕਰਕੇ ਚੋਣ ਜ਼ਾਬਤਾ ਲੱਗਾ ਹੋਇਆ ਹੈ ਤੇ ਜ਼ਾਬਤਾ ਹਟਣ 'ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ ਪਰ ਧਰਨਾਕਾਰੀ ਅਜੇ ਆਪਣੀਆਂ ਹੱਕਾਂ ਲਈ ਡਟੇ ਹੋਏ ਹਨ | ਅੱਜ ਸਾਬਕਾ ਕੇਂਦਰੀ ਮੰਤਰੀ ਅਤੇ ਘੱਟ ਗਿਣਤੀ ਕਮਿਸ਼ਨ ਭਾਰਤ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਆਪਣੇ ਸਾਥੀਆਂ ਸਮੇਤ ਧਰਨੇ 'ਚ ਪੁੱਜੇ | ਉਨ੍ਹਾਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਤੇ ਨਿੰਦਣਯੋਗ ਗੱਲ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਨਿਗਮ ਦੇ ਹੜਤਾਲੀ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ | ਉਨ੍ਹਾਂ ਕਿਹਾ ਕਿ ਭਖਦੀ ਗਰਮੀ 'ਚ ਕਰਮਚਾਰੀ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਲਈ ਸੰਘਰਸ਼ ਕਰਨ ਨੂੰ ਮਜਬੂਰ ਹਨ, ਪਰ ਸਰਕਾਰ ਵੱਲੋਂ ਕੋਈ ਸੰਵੇਦਨਸ਼ੀਲ ਰਵੱਈਆ ਨਹੀਂ ਅਪਣਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ 'ਚ ਅੱਜ ਆਮ ਆਦਮੀ ਹੀ ਸਭ ਤੋਂ ਵੱਧ ਪ੍ਰੇਸ਼ਾਨ ਹੋ ਰਿਹਾ ਹੈ | ਉਨ੍ਹਾਂ ਹੜਤਾਲੀ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਸੂਬੇ 'ਚ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਦੀ ਸਰਕਾਰ ਬਣਨ 'ਤੇ ਨਿਗਮ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਪ੍ਰਵਾਨ ਕੀਤਾ ਜਾਵੇਗਾ | ਇਸ ਮੌਕੇ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਸਾਬਕਾ ਚੇਅਰਮੈਨ ਤਯੱਸਵੀ ਭਾਰਦਵਾਜ, ਸਾਬਕਾ ਚੇਅਰਮੈਨ ਸੁਨੀਲ ਚਮ, ਸੀਨੀਅਰ ਆਗੂ ਰਮੇਸ਼ ਸਚਦੇਵਾ, ਬਲਵਿੰਦਰ ਠਾਕੁਰ, ਪ੍ਰਮੋਦ ਮਿਸ਼ਰਾ, ਆਸ਼ੂ ਪੁਰੀ, ਸੁਰਿੰਦਰ ਦੁੱਗਲ, ਮਹਿੰਦਰ ਥਾਪਰ, ਰਜਨੀਸ਼ ਥਾਪਰ, ਰਮਨ ਨਹਿਰਾ, ਦੀਪਕ ਮਲਹੋਤਰਾ, ਲੋਕੇਸ਼ ਬਾਲੀ, ਸਿਧਾਰਥ ਰਾਜ, ਸੁਰਿੰਦਰ ਜੋਰਡਨ, ਰਾਜਕੁਮਾਰ ਰਾਣਾ, ਰਾਜਿੰਦਰ ਸੌਂਧੀ ਸਮੇਤ ਹੋਰ ਭਾਜਪਾ ਆਗੂ, ਵਰਕਰ ਤੇ ਸਮਰਥਕ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ਟਰੈਫ਼ਿਕ ਕਰਮਚਾਰੀਆਂ ਵੱਲੋਂ ਕੀਤੀ ਗਈ ਸਕੂਲੀ ਬੱਸਾਂ ਦੀ ਜਾਂਚ ਅਗਲੀ ਖ਼ਬਰ ਹੋਟਲ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਸਬੰਧੀ ਦੋ ਖਿਲਾਫ਼ ਕੇਸ ਦਰਜ <br/>
Ad Position 24