18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਲਾਰਡ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ 'ਚ ਫੇਅਰਵੈੱਲ ਪਾਰਟੀ

Ad Position 21
No active advertisement
ਅਜੀਤ ਡੈਸਕ 19-05-2026
ਸੁਲਤਾਨਪੁਰ ਲੋਧੀ, 18 ਮਈ (ਨਰੇਸ਼ ਹੈਪੀ)-ਲਾਰਡ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰਸੀਪਲ ਰੂਬੀ ਭਗਤ ਦੀ ਅਗਵਾਈ ਵਿਚ ਸੀਨੀਅਰ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੀ ਐੱਡ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਦਕਿ ਮਾਡਲਿੰਗ ਸ਼ੋਅ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ | ਮਾਡਲਿੰਗ ਸ਼ੋਅ ਦੇ ਵੱਖ-ਵੱਖ ਰਾਉਂਡ 'ਚੋਂ ਗੁਜ਼ਰਦਿਆਂ ਸੁਮਨ ਮਿਸ ਫੇਅਰਵੈੱਲ ਅਤੇ ਇੰਦਰਜੀਤ ਸਿੰਘ ਮਿਸਟਰ ਫੇਅਰਵੈੱਲ ਦੇ ਖ਼ਿਤਾਬ 'ਤੇ ਕਬਜ਼ਾ ਕਰਨ 'ਚ ਸਫ਼ਲ ਰਹੇ | ਪਿ੍ੰਸੀਪਲ ਰੂਬੀ ਭਗਤ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਅੱਗੇ ਵਧਣ ਦਾ ਸੁਨੇਹਾ ਦਿੱਤਾ ਅਤੇ ਪ੍ਰਤਿਭਾਸ਼ਾਲੀ ਅਧਿਆਪਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਜੇਤੂਆਂ ਸਮੇਤ ਸੀਨੀਅਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ: ਸੁੰਮੀ ਧੀਰ, ਪ੍ਰੋ. ਰਮਾ, ਪ੍ਰੋ. ਚਰਨਜੀਤ ਕੌਰ, ਪ੍ਰੋ. ਕੁਲਦੀਪ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੁਲੱਥ 'ਚ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਏਕ ਨੂਰ ਸੁਸਾਇਟੀ ਨਡਾਲਾ ਨੇ ਪਿੰਡ ਤਲਵਾੜਾ ਤੇ ਦਮੂਲੀਆਂ ਵਿਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ
Ad Position 24