18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭੁਲੱਥ 'ਚ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮਹੀਨਾਵਾਰ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 19-05-2026
ਭੁਲੱਥ, 18 ਮਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਖੋਸਾ ਰਜਿ: ਦੀ ਮਹੀਨਾਵਾਰ ਮੀਟਿੰਗ ਭੋਗਪੁਰ ਰੋਡ ਭੁਲੱਥ ਵਿਖੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਬੇਰੀਆਂ ਵਾਲਾ ਰਾਜਪੁਰ ਵਿਖੇ ਫ਼ਕੀਰ ਸਿੰਘ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮੀਤ ਪ੍ਰਧਾਨ ਪੰਜਾਬ ਸਰਪੰਚ ਸੁਰਿੰਦਰ ਸਿੰਘ ਸ਼ੇਰ ਗਿੱਲ ਖੱਸਣ ਉਚੇਚੇ ਤੌਰ 'ਤੇ ਪੁੱਜੇ | ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲਵੇ, ਕਿਉਂਕਿ ਇਸ ਦੇ ਨਾਲ ਦੇਸ਼ ਵਿਚ ਮਹਿੰਗਾਈ ਵਧੇਗੀ ਕਿਉਂਕਿ ਦੂਜੇ ਪਾਸੇ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ, ਜਿਸ ਕਰਕੇ ਸਾਰਾ ਬੋਝ ਕਿਸਾਨ ਵਰਗ ਤੇ ਪਵੇਗਾ ਤੇ ਦੇਸ਼ ਦੀ ਜਨਤਾ ਵੀ ਇਸ ਨਾਲ ਪ੍ਰਭਾਵਿਤ ਹੋਵੇਗੀ | ਕਿਸਾਨਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਪੰਜਾਬ ਬਿਜਲੀ ਕਾਰਪੋਰੇਸ਼ਨ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਦੋ ਮੋਟਰਾਂ ਦੀ ਸਪਲਾਈ ਵਾਲੀਆਂ ਲਾਈਨਾਂ ਤੇ ਜੀਓ ਸਵਿੱਚ ਆਦਿ ਦੀ ਮੁਰੰਮਤ ਕਰੇ ਤਾਂ ਕਿ ਝੋਨੇ ਦੇ ਸੀਜ਼ਨ ਵਿਚ ਕੋਈ ਮੁਸ਼ਕਿਲ ਨਾ ਆਵੇ, ਝੋਨੇ ਦੀ ਪਨੀਰੀ ਦੀ ਬਿਜਾਈ ਚਾਲੂ ਹੋ ਰਹੀ ਹੈ, ਇਸ ਲਈ ਸਰਕਾਰ ਬਾਸਮਤੀ ਦੀ ਕੀਮਤ ਮਹਿੰਗਾਈ ਸੂਚਕ ਅੰਕ ਨਾਲ ਜੋੜ ਕੇ ਮਿਥੇ ਤੇ ਖ਼ਰੀਦ ਗਰੰਟੀ ਕਾਨੂੰਨ ਬਣਾਵੇ ਤਾਂ ਕਿ ਕਿਸਾਨ ਵੱਧ ਤੋਂ ਵੱਧ ਬਾਸਮਤੀ ਦੀ ਬਿਜਾਈ ਕਰ ਸਕਣ | ਇਸ ਦੇ ਨਾਲ ਪੰਜਾਬ ਦੇ ਪਾਣੀਆਂ ਦੀ ਬੱਚਤ ਵੀ ਹੋ ਸਕੇਗੀ | ਉਨ੍ਹਾਂ ਕਿਹਾ ਕਿ ਕੁੱਝ ਦਿਨਾਂ ਤੱਕ ਮੱਕੀ ਦੀ ਫ਼ਸਲ ਮੰਡੀਆਂ ਵਿਚ ਆ ਜਾਵੇਗੀ , ਤੇ ਸਰਕਾਰ ਸਰਕਾਰੀ ਖ਼ਰੀਦ ਦਾ ਪ੍ਰਬੰਧ ਕਰੇ ਤੇ ਮੱਕੀ ਦੀ ਕੀਮਤ ਮਹਿੰਗਾਈ ਸੂਚਕ ਅੰਕ ਨਾਲ ਮਿੱਥ ਕੇ ਐਲਾਨ ਕਰੇ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ ਦਾ ਮੁਆਵਜ਼ਾ 20 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਹੈ, ਉਸ ਵਿਚੋਂ ਕਈ ਕਿਸਾਨਾਂ ਦਾ ਢਿਲਵਾਂ ਖੇਤਰ ਅੰਦਰ ਮੁਆਵਜ਼ਾ ਮਿਲਣ ਵਾਲਾ ਬਾਕੀ ਰਹਿੰਦਾ ਹੈ ਉਹ ਜਲਦ ਦਿੱਤਾ ਜਾਵੇ | ਉਹਨਾਂ ਕਿਹਾ ਕਿ ਕੋਆਪਰੇਟਿਵ ਸੁਸਾਇਟੀ ਵਾਲੇ ਕਿਸਾਨਾਂ ਦੇ ਹੱਦ ਕਰਜ਼ੇ ਨਵੇਂ ਬਣੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕੀਤਾ ਜਾਵੇ ਤਾਂ ਕਿ ਕਿਸਾਨ ਆਪਣੇ ਖਾਤਿਆਂ ਵਿਚ ਲੈਣ ਦੇਣ ਕਰ ਸਕਣ | ਇਸ ਮੌਕੇ ਅਜੀਤ ਸਿੰਘ ਢਿਲਵਾਂ ਜ਼ਿਲ੍ਹਾ ਮੀਤ ਪ੍ਰਧਾਨ, ਹਰਦੀਪ ਸਿੰਘ ਲਿੱਟਾ, ਦਲਜੀਤ ਸਿੰਘ, ਜਸਬੀਰ ਸਿੰਘ ਬਾਜਵਾ, ਜਨਕ ਰਾਜ ਇੰਸਪੈਕਟਰ, ਗੁਰਚਰਨ ਸਿੰਘ ਖੱਸਣ, ਮਨਜੀਤ ਸਿੰਘ, ਸ਼ਿੰਗਾਰਾ ਸਿੰਘ, ਗੁਰਮੀਤ ਸਿੰਘ, ਦਲਬੀਰ ਸਿੰਘ ਖੱਸਣ, ਮਨਜਿੰਦਰ ਸਿੰਘ ਮਾਨਾ ਤਲਵੰਡੀ, ਭੁਪਿੰਦਰ ਸਿੰਘ, ਜਗਦੀਸ਼ ਸਿੰਘ ਖੱਸਣ, ਸਤਨਾਮ ਸਿੰਘ, ਹਰਭਜਨ ਸਿੰਘ ਲਿੱਟਾ ਤੇ ਹੋਰ ਕਿਸਾਨ ਵੀਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਦੀਆਂ ਹਰਸਿਮਰਨ ਤੇ ਮਨਦੀਪ ਵਰਲਡ ਹਕੂਕਾਈ ਕਰਾਟੇ ਚੈਂਪੀਅਨਸ਼ਿਪ ਜਪਾਨ ਲਈ ਚੁਣੀਆਂ ਗਈਆਂ ਅਗਲੀ ਖ਼ਬਰ ਲਾਰਡ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ 'ਚ ਫੇਅਰਵੈੱਲ ਪਾਰਟੀ
Ad Position 24