18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-05-2026
ਫਗਵਾੜਾ, 18 ਮਈ (ਹਰਜੋਤ ਸਿੰਘ ਚਾਨਾ)- ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਿਰ ਫਗਵਾੜਾ ਵਿਖੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭਾ ਪ੍ਰਧਾਨ ਪ੍ਰਦੀਪ ਧੀਮਾਨ ਤੇ ਸਮੂਹ ਮੈਂਬਰਾਂ ਵੱਲੋਂ ਹਵਨ ਯੱਗ ਕੀਤਾ ਗਿਆ | ਸਮਾਗਮ ਦੌਰਾਨ ਪ੍ਰਦੀਪ ਧੀਮਾਨ ਨੇ ਸੰਗਤਾਂ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿਰਫ਼ ਇੱਕ ਕੌਮ ਦੇ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹਨ | ਸਮਾਗਮ ਦੌਰਾਨ ਪੀ.ਆਰ.ਟੀ.ਸੀ. ਦੇ ਡਾਇਰੈਕਟਰ ਰਜਿੰਦਰ ਸਿੰਘ ਰੀਹਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਸੰਗਤਾਂ ਨੂੰ ਸਿੱਖ ਸੂਰਮੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਿਰ ਫਗਵਾੜਾ ਦੀ ਪ੍ਰਬੰਧਕ ਕਮੇਟੀ ਵੱਲੋਂ ਲੋਕ ਭਲਾਈ ਦੇ ਕਾਰਜਾਂ ਦੇ ਨਾਲ-ਨਾਲ ਆਪਣੀ ਕੌਮ ਨੂੰ ਗੌਰਵਸ਼ਾਲੀ ਇਤਿਹਾਸ ਨਾਲ ਜੋੜਨ ਦਾ ਇਹ ਸ਼ਲਾਘਾਯੋਗ ਹੈ | ਉਪਰੰਤ ਢਾਡੀ ਜਥੇ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ, ਬਹਾਦਰੀ ਤੇ ਖ਼ਾਲਸਾ ਰਾਜ ਲਈ ਦਿੱਤੀਆਂ ਕੁਰਬਾਨੀਆਂ ਸਬੰਧੀ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਜਸਪਾਲ ਸਿੰਘ ਲਾਲ, ਵਿਜੇ ਧੀਮਾਨ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੂਤਲਾ, ਪ੍ਰਸ਼ਾਂਤ ਧੀਮਾਨ, ਅਰੁਣ ਰੂਪਰਾਏ, ਅਸ਼ੋਕ ਧੀਮਾਨ, ਮਨਜਿੰਦਰ ਸਿੰਘ ਸਿਹਰਾ, ਰਵਿੰਦਰ ਸਿੰਘ ਪਨੇਸਰ, ਸੁਖਦੇਵ ਸਿੰਘ ਚੱਗਰ, ਸੁਖਜੀਤ ਸਿੰਘ ਬਾਂਸਲ, ਭੁਪਿੰਦਰ ਕੌਰ ਬਾਂਸਲ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ ਭੱਚੂ, ਨਰਿੰਦਰ ਸਿੰਘ ਟੱਟਰ, ਗੁਰਮੁਖ ਸਿੰਘ ਲਾਲ, ਹਰਜੋਤ ਚੱਗਰ, ਦਵਿੰਦਰ ਵਿਰਦੀ, ਤੀਰਥ ਸਿੰਘ ਪਦਮ, ਰਜਿੰਦਰ ਸਿੰਘ ਰੂਪਰਾਏ, ਸੁਖਵਿੰਦਰ ਸਿੰਘ ਕੁੰਦੀ, ਸੁਖਜੀਤ ਸਿੰਘ ਲਾਲ, ਆਰ.ਪੀ. ਸਿੰਘ, ਪਰਮਜੀਤ ਸਿੰਘ ਭੋਗਲ, ਸਰਬਜੀਤ ਸਿੰਘ ਸਿਆਣ, ਵਿਸ਼ਾਲ ਭੋਗਲ, ਵਿਕਰਮ ਰੂਪਰਾਏ, ਮਲਕੀਅਤ ਸਿੰਘ ਰਘਬੋਤਰਾ ਅਤੇ ਰੋਟਰੀ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੈੜਾ ਬੇਟ ਦਾ ਸਾਲਾਨਾ ਸੱਭਿਆਚਾਰਕ ਮੇਲਾ 21 ਨੂੰ - ਬੱਬੂ ਖੈੜਾ ਅਗਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਦੀਆਂ ਹਰਸਿਮਰਨ ਤੇ ਮਨਦੀਪ ਵਰਲਡ ਹਕੂਕਾਈ ਕਰਾਟੇ ਚੈਂਪੀਅਨਸ਼ਿਪ ਜਪਾਨ ਲਈ ਚੁਣੀਆਂ ਗਈਆਂ
Ad Position 24