18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਵਾਰਾਗਰਦੀ ਕਰਦਾ ਇਕ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 19-05-2026
ਭੁਲੱਥ, 18 ਮਈ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵਲੋਂ ਇਕ ਨੌਜਵਾਨ ਨੂੰ ਆਵਾਰਾਗਰਦੀ ਕਰਦੇ ਕਾਬੂ ਕੀਤਾ ਗਿਆ | ਥਾਣਾ ਮੁਖੀ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ.ਐਸ.ਆਈ. ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਖੱਸਣ ਰੋਡ ਭੁਲੱਥ ਤੋਂ ਮਾਨਾ ਤਲਵੰਡੀ ਦੇ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਰੋਡ 'ਤੇ ਬਿਨਾਂ ਵਜ੍ਹਾ ਘੁੰਮ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਸੜਕ ਦੇ ਕਿਨਾਰੇ ਇੱਕ ਦਰਖ਼ਤ ਦੇ ਪਿੱਛੇ ਆਪਣੇ ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ | ਜਿਸ ਨੇ ਆਪਣਾ ਨਾਂਅ ਆਸ਼ੂ ਪੁੱਤਰ ਸ਼ਾਮ ਲਾਲ ਸ਼ਰਮਾ ਵਾਸੀ ਸੋਫੀ ਪਿੰਡ ਚੌਂਕੀ ਪਰਾਗਪੁਰ ਜਲੰਧਰ ਕੈਂਟ ਦੱਸਿਆ, ਉਕਤ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੰਗੋਜਲੇ ਦਾ ਸਾਲਾਨਾ ਜਾਗਰਣ 23 ਨੂੰ
Ad Position 24