18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਯੂਨੀਵਰਸਿਟੀ ਕਾਲਜ ਲੜਕੀਆਂ ਦਾ ਬੀ.ਏ. ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 19-05-2026
ਕਪੂਰਥਲਾ, 18 ਮਈ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਏ. ਸਮੈਸਟਰ 5ਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਾਸ ਇੰਚਾਰਜ ਪ੍ਰੋ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ 8.38 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ, ਜਦਕਿ ਹਰਪ੍ਰੀਤ ਕੌਰ ਨੇ 8.14 ਐਸ.ਜੀ.ਪੀ.ਏ., ਨਵਜੋਤ ਕੌਰ ਨੇ 7.76 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਕਾਲਜ ਦੇ ਸਫਲ ਨਤੀਜੇ ਦੇ ਪਿੱਛੇ ਵਿਦਿਆਰਥੀਆਂ ਦੀ ਦਿ੍ੜ੍ਹ ਇੱਛਾ ਸ਼ਕਤੀ, ਅਧਿਆਪਕਾਂ ਦੀ ਸਖ਼ਤ ਮਿਹਨਤ ਤੇ ਮਾਪਿਆਂ ਦਾ ਅਟਲ ਵਿਸ਼ਵਾਸ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਕਾਲਜ ਦੀਆਂ ਵਿਦਿਆਰਥਣਾਂ ਹਰ ਖੇਤਰ ਵਿਚ ਬੁਲੰਦੀਆਂ ਨੂੰ ਛੂਹ ਕੇ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥਣਾਂ ਨੂੰ ਸਿੱਖਿਆ ਦੇ ਨਾਲ ਨਾਲ ਆਤਮ ਵਿਸ਼ਵਾਸ, ਨੈਤਿਕ ਮੁੱਲਾਂ ਨਾਲ ਮਜ਼ਬੂਤ ਬਣਾਉਣ ਲਈ ਵਚਨਬੱਧ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਮਜ਼੍ਹਬੀ ਸਿੱਖ ਭਾਈਚਾਰੇ ਵਲੋਂ ਅੱਜ ਨਿਜ਼ਾਮਪੁਰ ਵਿਖੇ ਰੱਖਿਆ ਭਗਵਾਨ ਵਾਲਮੀਕਿ ਜੀ ਦੇ ਮੰਦਰ ਦਾ ਨੀਂਹ ਪੱਥਰ- ਮਹਿੰਦਰ ਸ... ਅਗਲੀ ਖ਼ਬਰ ਪਿੰਡ ਖੱਸਣ 'ਚ ਹਜ਼ਰਤ ਪੀਰ ਬਾਬਾ ਮੁਲਖ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਅੱਜ ਤੋਂ
Ad Position 24