18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੀਨੀਅਰ ਪੱਤਰਕਾਰ ਪ੍ਰਵੀਨ ਵਾਲੀਆ ਨਮਿਤ ਕੀਰਤਨ ਤੇ ਅੰਤਿਮ ਅਰਦਾਸ 20 ਮਈ ਨੂੰ

Ad Position 21
No active advertisement
ਅਜੀਤ ਡੈਸਕ 19-05-2026
ਕਪੂਰਥਲਾ, 18 ਮਈ (ਵਿ.ਪ੍ਰ.)-ਸੀਨੀਅਰ ਪੱਤਰਕਾਰ ਪ੍ਰਵੀਨ ਵਾਲੀਆ ਬਾਨੀ ਪ੍ਰਧਾਨ ਦੀ ਕਪੂਰਥਲਾ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਜੋ ਬੀਤੇ ਦਿਨੀਂ ਇਕ ਸੰਖੇਪ ਬਿਮਾਰੀ ਪਿੱਛੋਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ | ਨਮਿੱਤ ਕੀਰਤਨ ਤੇ ਅੰਤਿਮ ਅਰਦਾਸ 20 ਮਈ ਦਿਨ ਬੁੱਧਵਾਰ ਨੂੰ 1 ਤੋਂ ਢਾਈ ਵਜੇ ਤੱਕ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਹੋਵੇਗੀ | ਇਸ ਮੌਕੇ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ | ਇਸੇ ਦੌਰਾਨ ਹੀ ਮੈਂਬਰ ਰਾਜ ਸਭਾ ਪਦਮਸ੍ਰੀ ਬਾਬਾ ਬਲਬੀਰ ਸਿੰਘ ਸੀਚੇਵਾਲ, ਪੰਜਾਬ ਦੀ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸੀਨੀਅਰ ਐਡਵੋਕੇਟ ਹਰਚਰਨ ਸਿੰਘ ਆਹਲੂਵਾਲੀਆ, ਉੱਘੇ ਰਾਈਸ ਮਿੱਲਰ ਜੈਪਾਲ ਗੋਇਲ, ਸੀਨੀਅਰ ਐਡਵੋਕੇਟ ਕਰਮਜੀਤ ਸਿੰਘ ਥਿੰਦ, ਐਡਵੋਕੇਟ ਕੰਵਲਜੀਤ ਸਿੰਘ ਆਹਲੂਵਾਲੀਆ ਤੇ ਹੋਰ ਸ਼ਖ਼ਸੀਅਤਾਂ ਨੇ ਪ੍ਰਵੀਨ ਵਾਲੀਆ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਤੇ ਵਾਲੀਆ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ, ਡਰੱਗ ਸਰਵੇ ਤੇ ਐਸ.ਆਈ.ਆਰ. ਵਿਚ 90 ਪ੍ਰਤੀਸ਼ਤ ਅਧਿਆਪਕਾਂ ਦੀਆਂ ਡਿਊਟੀਆਂ ਲਾਏ ਜਾਣ ਕਾਰਨ ਸਕੂਲਾਂ 'ਚ ਪ... ਅਗਲੀ ਖ਼ਬਰ ਐਕਸ ਬੀ.ਪੀ.ਈ.ਓ. ਮੈਡਮ ਸਵਰਨ ਕੌਰ ਦਾ ਅੰਤਿਮ ਸੰਸਕਾਰ ਹੋਇਆ
Ad Position 24