12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਚੋਣਾਂ ਦੇ ਮੱਦੇਨਜ਼ਰ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਜਾਂਚ rਲਾਇਸੈਂਸੀ ਹਥਿਆਰਾਂ ਦੀ ਸਮੀਖਿਆ ਉਪਰੰਤ ਸ਼ੱਕੀ ਵਿਅਕਤੀਆਂ ਦੇ ਹਥਿਆਰ ਜਮ੍ਹਾਂ ਕਰਵਾਏ ਜਾਣਗੇ-ਗੁਰਪ੍ਰੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 20-05-2026
ਕਪੂਰਥਲਾ, 19 ਮਈ (ਅਮਰਜੀਤ ਸਿੰਘ ਸਡਾਨਾ)-ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪੁਲਿਸ ਟੀਮਾਂ ਵਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਤਹਿਤ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਤੇ ਮਾਲ ਰੋਡ ਵਿਖੇ ਮੁੱਖ ਡਾਕ ਘਰ ਦੇ ਬਾਹਰ ਐਸ.ਪੀ. ਹੈੱਡ ਕਵਾਟਰ ਗੁਰਪ੍ਰੀਤ ਸਿੰਘ ਤੇ ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਦੀ ਅਗਵਾਈ ਹੇਠ ਨਾਕਾਬੰਦੀ ਕੀਤੀ ਗਈ | ਇਸ ਮੌਕੇ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਤੇ ਪੀ.ਸੀ.ਆਰ. ਟੀਮਾਂ ਵਲੋਂ ਜਿੱਥੇ ਵੱਡੀ ਗਿਣਤੀ ਵਿਚ ਵਾਹਨਾਂ ਦੀ ਜਾਂਚ ਕੀਤੀ ਗਈ, ਉੱਥੇ ਨਾਲ ਹੀ ਕੁੱਝ ਸ਼ੱਕੀ ਕਿਸਮ ਦੇ ਵਿਅਕਤੀਆਂ ਪਾਸੋਂ ਪੁੱਛਗਿੱਛ ਵੀ ਕੀਤੀ ਗਈ | ਐਸ.ਪੀ. ਹੈੱਡ ਕਵਾਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਨਾਕਾਬੰਦੀ ਤੇ ਜਾਂਚ ਮੁਹਿੰਮ ਆਉਂਦੇ ਦਿਨਾਂ ਦੌਰਾਨ ਹੋ ਤੇਜ ਕੀਤੀ ਜਾਵੇਗੀ ਤੇ ਨਗਰ ਨਿਗਮ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਅਮਨ ਕਾਨੂੰਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ | ਐਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਲਾਇਸੈਂਸੀ ਹਥਿਆਰਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਇਕ ਕਮੇਟੀ ਵੀ ਬਣਾਈ ਗਈ ਹੈ, ਜਿਸ ਤਹਿਤ ਲਾਇਸੈਂਸੀ ਹਥਿਆਰ ਪ੍ਰਾਪਤ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਜਾਵੇਗੀ ਤੇ ਕੋਈ ਵੀ ਸ਼ੱਕੀ ਪਾਏ ਜਾਣ 'ਤੇ ਸਬੰਧਿਤ ਵਿਅਕਤੀਆਂ ਦੇ ਹਥਿਆਰ ਚੋਣਾਂ ਤੋਂ ਪਹਿਲਾਂ ਹੀ ਜਮ੍ਹਾ ਕਰਵਾਏ ਜਾਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਵਾਲੇ ਦਿਨ ਬਿਨ੍ਹਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 10 ਤੋਂ ਮਾਧਵ ਗੁਪਤਾ ਬੰਟੂ ਦੇ ਹੱਕ ਵਿੱਚ ਵਿਧਾਇਕ ਰਾਣਾ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ <br/> ਅਗਲੀ ਖ਼ਬਰ ਇੰਦਰਜੀਤ ਸਿੰਘ ਜੋਸਨ ਵਲੋਂ ਨਸ਼ੇ ਨਾਲ ਉੱਜੜੇ ਪਰਿਵਾਰ ਦੀ ਮਾਤਾ ਨੂੰ ਮੁੜ ਦਿੱਤੀ ਗਈ ਆਰਥਿਕ ਮਦਦ • ਹਰ ਮਹੀਨੇ 5000 ਰ...
Ad Position 24